ਪੇਸ਼ਕਸ਼ ਡਾ ਅਜੀਤਪਾਲ ਸਿੰਘ ਐਮ ਡੀ
ਡੇਂਗੂ ਬੁਖਾਰ ਫਲੈਵੀਵਾਇਰਸ ਨਾਂ ਦੇ ਚਾਰ ਅਲੱਗ-ਅਲੱਗ ਡੇਂਗੂ ਵਾਇਰਸ ਪੈਦਾ ਕਰਨ ਦੇ ਕਾਰਨ ਹੁੰਦਾ ਹੈ । ‘ਏਡਜ਼ ਇਜਪਟਾਈ’ ਅਤੇ ‘ਏਡਜ਼ ਐਲਬੂਪਿਕਟਸ’ ਨਾਂ ਦੇ ਮੱਛਰ ਡੇਂਗੂ ਬੁਖਾਰ ਨੂੰ ਇੱਕ ਮਰੀਜ਼ ਤੋਂ ਦੂਜੇ ਮਰੀਜ਼ ਤੱਕ ਪਹੁੰਚਾਉਂਦੇ ਹਨ। ਇਹ ਡੇਂਗੂ ਮੱਛਰ ਛੱਪੜਾਂ, ਸੇਮ ਨਾਲਿਆਂ ਜਾਂ ਖੜ੍ਹੇ ਸਾਫ ਪਾਣੀ ਵਿੱਚ ਵਧਦੇ-ਫੁਲਦੇ ਹਨ। ਇਹ ਦਿਨ ਵੇਲੇ ਮਰੀਜ਼ ਨੂੰ ਕੱਟਦੇ ਹਨ ਅਤੇ ਮਰੀਜ਼ ਦੀ ਸਲਾਇਵਰੀ ਗ੍ਰੰਥੀ ਵਿੱਚ ਵਧਣ ਲੱਗ ਜਾਂਦੇ ਹਨ। ਫਿਰ 3 ਤੋਂ 10 ਦਿਨਾਂ ਦੇ ਅੰਦਰ ਇਨ੍ਹਾਂ ਫੀਮੇਲ ਮੱਛਰਾਂ ਦੀ ਜਾਤੀ ਇਸ ਰੋਗ ਨੂੰ ਦੂਜੇ ਮਰੀਜ਼ ਤੱਕ ਪਹੁੰਚਾਉਂਦੀ ਹੈ। ਡੇਂਗੂ ਬੁਖਾਰ ਬੱਚਿਆਂ ਵਿੱਚ ਮੁਕਾਬਲਤਨ ਜ਼ਿਆਦਾ ਹੁੰਦਾ ਹੈ, ਖ਼ਾਸ ਕਰਕੇ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿੱਚ ਇਹ ਜ਼ਿਆਦਾ ਪਾਇਆ ਜਾਂਦਾ ਹੈ। ਇਸ ਬੁਖਾਰ ਵਿੱਚ ਹੱਡੀਆਂ ਦੇ ਟੁੱਟਣ ਜਿਹੀ ਪੀੜ ਹੁੰਦੀ ਹੈ। ਇਸ ਲਈ ਇਸ ਨੂੰ ਹੱਡਤੋੜ ਬੁਖਾਰ ਵੀ ਕਿਹਾ ਜਾਂਦਾ ਹੈ।
ਡੇਂਗੂ ਬੁਖਾਰਵਰਗੀਕਰਨ ਅਤੇ ਬਾਹਰਲੇ ਸਰੋਤ :
ਡੇਂਗੂ ਬੁਖਾਰ ਵਿੱਚ ਖਾਸ ਕਿਸਮ ਦੇ ਧੱਫੜ
- ਮਰੀਜ਼ ਦੇ ਸਰੀਰ ਦਾ ਤਾਪਮਾਨ ਅਚਾਨਕ 104-105 ਡਿਗਰੀ ਫਾਰਨਹਹੀਟ ਤੱਕ ਤੇਜ਼ ਹੋ ਜਾਂਦਾ ਹੈ।
- ਜੀਭ ਮੈਲੀ ਹੋ ਜਾਂਦੀ ਹੈ ਅਤੇ ਮੂੰਹ ਦਾ ਸਵਾਦ ਵਿਗੜ ਜਾਂਦਾ ਹੈ।
ਮੱਥਾ, ਅੱਖਾਂ ਦੇ ਅੰਦਰ, ਪੱਠਿਆਂ ਅਤੇ ਹੱਡੀਆਂ ਵਿੱਚ ਬਹੁਤ ਦਰਦ ਹੁੰਦਾ ਹੈ। - ਮਰੀਜ਼ਾਂ ਦੇ ਗਲੇ ਅਤੇ ਛਾਤੀ ਵਿੱਚ ਜਕੜਾਹਟ ਮਹਿਸੂਸ ਹੁੰਦੀ ਹੈ ਅਤੇ ਪੇਟ ਦਰਦ ਹੁੰਦਾ ਹੈ।
- ਬੁਖਾਰ ਦਾ ਦੌਰਾ 2 ਤੋਂ 7 ਦਿਨਾਂ ਤੱਕ ਚਲਦਾ ਹੈ। ਫਿਰ ਪਸੀਨਾ ਆ ਕੇ ਬੁਖਾਰ ਉੱਤਰ ਜਾਂਦਾ ਹੈ।
- ਡੇਂਗੂ ਬੁਖਾਰ ਬੱਚਿਆਂ ਵਿੱਚ ਜ਼ਿਆਦਾ ਹੁੰਦਾ ਹੈ
*ਮਰੀਜ਼ ਦੇ ਮੂੰਹ, ਗਲੇ ਜਾਂ ਛਾਤੀ ਉੱਤੇ ਲਾਲ-ਲਾਲ ਦਾਣੇ ਦਿਖਾਈ ਦਿੰਦੇ ਹਨ। ਇੱਕ-ਦੋ ਦਿਨ ਬਾਅਦ ਦਾਣੇ ਮਿਟ ਜਾਂਦੇ ਹਨ। ਤੀਜੇ ਜਾਂ ਚੌਥੇ ਦਿਨ ਜਦੋਂ ਬੁਖਾਰ ਦੁਬਾਰਾ ਚੜ੍ਹਦਾ ਹੈ ਤਾਂ ਇਹ ਦਾਣੇ ਉੱਪਰੋਕਤ ਅੰਗਾਂ ਦੇ ਨਾਲ-ਨਾਲ ਹੱਥਾਂ ਅਤੇ ਪੈਰਾਂ ਦੀਆਂ ਤਲੀਆਂ ’ਤੇ ਵੀ ਨਿਕਲ ਆਉਂਦੇ ਹਨ। - ਮਰੀਜ਼ ਨੂੰ ਭੁੱਖ ਨਹੀਂ ਲੱਗਦੀ, ਉਸ ਨੂੰ ਉਲਟੀ ਆਉਂਦੀ ਹੈ।
- ਮਰੀਜ਼ ਦਾ ਜਿਗਰ ਅਤੇ ਤਿੱਲੀ ਵਧ ਜਾਂਦੇ ਹਨ।
ਡੇਂਗੂ ਬੁਖਾਰ ਲਈ ਕੁਝ ਜ਼ਰੂਰੀ ਟੈਸਟ ਡਾਕਟਰ ਦੀ ਸਲਾਹ ਨਾਲ ਕਰਵਾਉਂਣੇ ਚਾਹੀਦੇ ਹਨ।
ਇਲਾਜ ਅਤੇ ਪਰਹੇਜ :
ਡੇਂਗੂ ਬੁਖਾਰ ਦਾ ਸ਼ੱਕ ਪੈ ਜਾਣ ਦੀ ਸੂਰਤ ਵਿੱਚ ਕਿਸੇ ਪੜ੍ਹੇ-ਲਿਖੇ ਚੰਗੇ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ।
*ਇਲਾਜ ਪੱਖੋਂ ਇਸ ਬਿਮਾਰੀ ਵਿੱਚ ਜ਼ਿਆਦਾ ਅਰਾਮ ਕਰਨਾ ਅਤੇ ਦਵਾਈਆਂ ਦਾ ਜ਼ਿਆਦਾ ਇਸਤੇਮਾਲ ਨਾ ਕਰਨਾ ਹੀ ਫਾਇਦੇਮੰਦ ਹੁੰਦਾ ਹੈ। - ਪਾਣੀ ਉਬਾਲ ਕੇ ਪੀਣਾ ਚਾਹੀਦਾ ਹੈ।
- ਦੁੱਧ, ਫਲ, ਹਰੀਆਂ ਸਬਜ਼ੀਆਂ, ਜੂਸ ਆਦਿ ਦਾ ਸੇਵਨ ਵੱਧ ਮਾਤਰਾ ਵਿੱਚ ਕਰਨਾ ਚਾਹੀਦਾ ਹੈ।
- ਕੂਲਰਾਂ, ਗਮਲਿਆਂ ਆਦਿ ਵਿੱਚ ਖੜ੍ਹੇ ਗੰਦੇ ਪਾਣੀ ਨੂੰ ਡੋਲ੍ਹ ਦੇਣਾ ਚਾਹੀਦਾ ਹੈ।
- ਵੱਧ ਤੋਂ ਵੱਧ ਆਰਾਮ ਕਰਨਾ ਚਾਹੀਦਾ ਹੈ।
*ਤਰਲ ਪਦਾਰਥ ਜ਼ਿਆਦਾ ਪੀਣੇ ਚਾਹੀਦੇ ਹਨ।
ਇਹ ਬੁਖਾਰ ਇੱਕ ਮੱਛਰ ਦੁਆਰਾ ਫੈਲਣ ਵਾਲੀ ਬਿਮਾਰੀ ਹੈ ਜੋ ਏਡੀਜ਼ ਏਜੀਪਟੀ ਮੱਛਰ ਦੁਆਰਾ ਫੈਲਦੀ ਹੈ ਜੇਕਰ ਇਸ ਦਾ ਸਮੇਂ ਸਿਰ ਇਲਾਜ ਨਾ ਕੀਤਾ ਜਾਵੇ ਤਾਂ ਇਹ ਗੰਭੀਰ ਇਨਫੈਕਸ਼ਨ ਦਾ ਕਾਰਨ ਬਣ ਸਕਦਾ ਹੈ। ਕਿਉਂਕਿ ਪੂਰੇ ਭਾਰਤ ਵਿੱਚ ਡੇਂਗੂ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ l ਤੁਸੀਂ ਡੇਂਗੂ ਹੋਣ ਦੀ ਸੰਭਾਵਨਾ ਨੂੰ ਘਟਾ ਸਕਦੇ ਹੋ। ਤਾਂ ਜੋ ਤੁਸੀਂ ਸੁਰੱਖਿਅਤ ਰਹੋ।
ਇਸ ਤੋਂ ਇਲਾਵਾ ਹੋਰ ਜ਼ਰੂਰੀ ਸਾਵਧਾਨੀਆਂ ਨੂੰ ਵੀ ਧਿਆਨ ‘ਚ ਰੱਖੋ। - ਮੱਛਰ ਭਜਾਉਣ ਵਾਲੀ ਦਵਾਈ ਦੀ ਵਰਤੋਂ ਕਰੋ: ਮੱਛਰ ਭਜਾਉਣ ਵਾਲੀ ਦਵਾਈ ਵਰਤੋਂ ਕਰਨਾ ਮੱਛਰ ਦੇ ਕੱਟਣ ਤੋਂ ਆਪਣੇ ਆਪ ਨੂੰ ਬਚਾਉਣ ਦਾ ਸਭ ਤੋਂ ਆਸਾਨ ਅਤੇ ਸਰਲ ਤਰੀਕਾ ਹੈ।
- ਰਿਪੇਲੈਂਟਸ ਦੀ ਚੋਣ ਕਰੋ ਜਿਸ ਵਿੱਚ DEET, ਪਿਕਾਰਡਿਨ ਜਾਂ ਨਿੰਬੂ ਯੂਕਲਿਪਟਸ ਦੇ ਤੇਲ ਵਰਗੀਆਂ ਸਮੱਗਰੀਆਂ ਸ਼ਾਮਲ ਹੋਣ। ਇਸ ਨੂੰ ਖੁੱਲ੍ਹੀ ਚਮੜੀ ‘ਤੇ ਲਗਾਓ, ਖਾਸ ਤੌਰ ‘ਤੇ ਸਵੇਰੇ ਅਤੇ ਸ਼ਾਮ ਨੂ
ਏਡੀਜ਼ ਮੱਛਰ ਸਭ ਤੋਂ ਵੱਧ ਸਰਗਰਮ ਹੁੰਦੇ ਹਨ। - ਮੱਛਰ ਦੇ ਕੱਟਣ ਤੋਂ ਬਚਣ ਲਈ ਆਪਣੇ ਆਪ ਨੂੰ ਢੱਕ ਕੇ ਰੱਖੋ। ਇਸ ਲਈ ਇਹ ਜ਼ਰੂਰੀ ਹੈ ਕਿ ਤੁਸੀਂ ਲੰਬੀਆਂ ਪੈਂਟਾਂ, ਜੁਰਾਬਾਂ ਅਤੇ ਜੁੱਤੀਆਂ ਪਹਿਨੋ। ਇਸ ਤੋਂ ਇਲਾਵਾ ਬਾਹਾਂ ਨੂੰ ਵੀ ਢੱਕ ਕੇ ਰੱਖੋ।
- ਹਲਕੇ ਰੰਗ ਦੇ ਕੱਪੜੇ ਪਾਓ। ਕਿਉਂਕਿ ਮੱਛਰ ਗੂੜ੍ਹੇ ਰੰਗਾਂ ‘ਤੇ ਜ਼ਿਆਦਾ ਬੈਠਦੇ ਹਨ।
*ਸਾਬਕਾ ਡਿਪਟੀ ਮੈਡੀਕਲ ਕਮਿਸ਼ਨਰ
98156 29301