ਆਪਣੇ-ਆਪ ਨੂੰ ਮੱਛਰ ਦੇ ਕੱਟਣ ਤੋਂ ਬਚਾਉਣ ਲਈ ਪੂਰੇ ਕੱਪੜੇ ਪਾਏ ਜਾਣ : ਡਾ. ਨਾਗਰਾ

ਸਾਹਿਤ ਪੰਜਾਬ

ਕੌਲੀ, 11 ਅਕਤੂਬਰ 2024, ਦੇਸ਼ ਕਲਿੱਕ ਬਿਓਰੋ :

ਸਿਹਤ ਵਿਭਾਗ ਕੌਲੀ ਵੱਲੋਂ ਡੇਂਗੂ ਵਿਰੁੱਧ ਸਮਾਜਿਕ ਚੇਤਨਾ ਵਧਾਉਣ ਦੇ ਉਦੇਸ਼ ਨਾਲ ਬਲਾਕ ਦੀਆਂ ਵੱਖ ਵੱਖ ਥਾਵਾਂ ‘ਤੇ “ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਮੈਗਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ । ਇਸ ਦੌਰਾਨ ਡੇਂਗੂ ਵਿਰੋਧੀ ਟੀਮਾਂ ਨੇ ਲੋਕਾਂ ਦੇ ਘਰਾਂ ਵਿੱਚ ਲਾਰਵਾ ਵੀ ਚੈੱਕ ਕੀਤਾ ਤੇ ਡੇਂਗੂ, ਮਲੇਰੀਆ, ਚਿਕਨਗੁਨੀਆ ਅਤੇ ਹੋਰ ਵੈਕਟਰ ਬੋਰਨ ਬਿਮਾਰੀਆਂ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵਿਸਥਾਰਪੂਰਵਕ ਸਮਝਾਇਆ ਤੇ ਉਨ੍ਹਾਂ ਨੂੰ ਡੇੰਗੂ ਦੇ ਲਾਰਵੇ ਦੀ ਪਛਾਣ ਬਾਰੇ ਵੀ ਦੱਸਿਆ ਗਿਆ।

ਇਸ ਮੌਕੇ ਡਾਕਟਰ ਗੁਰਪ੍ਰੀਤ ਸਿੰਘ ਨਾਗਰਾ ਸੀਨੀਅਰ ਮੈਡੀਕਲ ਅਫ਼ਸਰ ਬਲਾਕ ਕੌਲੀ ਨੇ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਦਾ ਮੁੱਖ ਉਦੇਸ਼ ਵੈਕਟਰ ਬੋਰਨ ਬਿਮਾਰੀਆਂ ਡੇਂਗੂ, ਮਲੇਰੀਆ, ਚਿਕਨਗੁਨੀਆ ਆਦਿ ਨੂੰ ਕੰਟਰੋਲ ਕਰਨਾ ਹੈ। ਉਨ੍ਹਾਂ ਕਿਹਾ ਕਿ ਵੈਕਟਰ ਬੋਰਨ ਬਿਮਾਰੀਆਂ ਪ੍ਰਤੀ ਸਿਹਤ ਸਿੱਖਿਆ ਪ੍ਰਾਪਤ ਕਰਨ ਤੋਂ ਬਾਅਦ ਉਹ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਮਰੀਜ਼ਾਂ ਨੂੰ ਖ਼ਤਰੇ ਦੇ ਚਿੰਨ੍ਹਾਂ ਬਾਰੇ ਦੱਸਣ ਦੇ ਸਮਰਥ ਹੋਣਗੇ। ਉਨ੍ਹਾਂ ਸਿਹਤ ਸਿੱਖਿਆ, ਬਿਮਾਰੀ ਦੇ ਆਮ ਲੱਛਣ, ਟੈਸਟ, ਇਲਾਜ ਅਤੇ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਦੀ ਵੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਡੇਂਗੂ ਤੇ ਮਲੇਰੀਆ ਦੇ ਟੈਸਟ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫਤ ਹੁੰਦਾ ਹੈ।
ਇਸ ਮੌਕੇ ਸੁਖਜੀਤ ਸਿੰਘ ਬਲਾਕ ਐਕਸਟੈਨਸ਼ਨ ਐਜੂਕੇਟਰ ਨੇ ਦੱਸਿਆ ਕਿ ਸਾਨੂੰ ਆਪਣੇ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਦਾ ਖਾਸ ਖਿਆਲ ਰੱਖਣਾ ਚਾਹੀਦਾ ਹੈ। ਆਪਣੇ ਘਰਾਂ ਵਿਚ ਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਆਪਣੇ-ਆਪ ਨੂੰ ਮੱਛਰਾਂ ਦੇ ਕੱਟਣ ਤੋਂ ਬਚਾਉਣ ਵਾਸਤੇ ਕੱਪੜੇ ਅਜਿਹੇ ਪਾਉਣੇ ਚਾਹੀਦੇ ਹਨ, ਜਿਨ੍ਹਾਂ ਨਾਲ ਸਰੀਰ ਪੂਰੀ ਤਰ੍ਹਾਂ ਢੱਕਿਆ ਰਹੇ ਅਤੇ ਮੱਛਰ ਨਾ ਕੱਟ ਸਕੇ। ਮੱਛਰਦਾਨੀ ਅਤੇ ਮੱਛਰ ਭਜਾਊ ਕਰੀਮਾਂ ਦੀ ਵਰਤੋਂ ਕੀਤੀ ਤਾਂ ਜੋ ਡੇਂਗੂ ਤੇ ਮਲੇਰੀਆ ਤੋਂ ਬਚਾਅ ਕੀਤਾ ਜਾ ਸਕੇ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।