ਜਲੰਧਰ, 11 ਅਕਤੂਬਰ, ਦੇਸ਼ ਕਲਿਕ ਬਿਊਰੋ :
ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਜਲੰਧਰ ‘ਚ ਜਾਅਲੀ ਡਿਗਰੀ ਗਿਰੋਹ ਨੂੰ ਫੜਨ ‘ਚ ਲਾਪਰਵਾਹੀ ਵਰਤਣ ਵਾਲੇ ਪੁਲਿਸ ਥਾਣਾ ਇੰਚਾਰਜ ਅਤੇ ਚੌਕੀ ਇੰਚਾਰਜ ਨੂੰ ਮੁਅੱਤਲ ਕਰ ਦਿੱਤਾ ਹੈ। ਮਾਮਲੇ ਵਿੱਚ ਅਣਗਹਿਲੀ ਵਰਤਣ ਅਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਰਵੱਈਆ ਨਾ ਦਿਖਾਉਣ ਕਾਰਨ ਇਹ ਕਾਰਵਾਈ ਕੀਤੀ ਗਈ ਹੈ। ਥਾਣਾ ਸਦਰ ਅਤੇ ਚੌਕੀ ਜਲੰਧਰ ਹਾਈਟਸ ਦੇ ਇੰਚਾਰਜ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਗੋਲੀਆਂ ਮਾਰ ਕੇ 20 ਲੋਕਾਂ ਦਾ ਕਤਲ
ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਜਲੰਧਰ ਹਾਈਟਸ ਚੌਕੀ ਦੇ ਇੰਚਾਰਜ ਨੇ ਇੱਕ ਵੱਡੇ ਫਰਜ਼ੀ ਡਿਗਰੀ ਵਾਲੇ ਗਿਰੋਹ ਨੂੰ ਫੜਿਆ ਸੀ। ਜਲੰਧਰ ਹਾਈਟਸ ਚੌਕੀ ਥਾਣਾ ਸਦਰ ਅਧੀਨ ਆਉਂਦਾ ਹੈ। ਸੀ.ਪੀ.ਸ਼ਰਮਾ ਨੂੰ ਜਦੋਂ ਪਤਾ ਲੱਗਾ ਕਿ ਉਕਤ ਮਾਮਲੇ ‘ਚ ਅਣਗਹਿਲੀ ਵਰਤੀ ਗਈ ਹੈ ਤਾਂ ਉਨ੍ਹਾਂ ਦੋਵਾਂ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ।