ਮੋਹਾਲੀ, 11 ਅਕਤੂਬਰ, ਦੇਸ਼ ਕਲਿਕ ਬਿਊਰੋ :
ਮੋਹਾਲੀ ਜ਼ਿਲ੍ਹੇ ‘ਚ ਜ਼ੀਰਕਪੁਰ ਦੇ ਇੱਕ ਹੋਟਲ ਵਿੱਚ ਦੇਰ ਰਾਤ ਕੁੱਝ ਨੌਜਵਾਨਾਂ ਵੱਲੋਂ ਗੁੰਡਾਗਰਦੀ ਨੂੰ ਅੰਜਾਮ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਹੋਟਲ ਵਿੱਚ ਭੰਨਤੋੜ ਕੀਤੀ। ਇਸ ਦੇ ਨਾਲ ਹੀ ਮੁਲਾਜ਼ਮਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਹਮਲੇ ‘ਚ ਜ਼ਖਮੀ ਹੋਏ ਹੋਟਲ ਕਰਮਚਾਰੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਜ਼ਖਮੀਆਂ ਦਾ ਦੋਸ਼ ਹੈ ਕਿ ਕੁਝ ਲੜਕਿਆਂ ਨੇ ਪਹਿਲਾਂ ਮਹਿਲਾ ਰਿਸੈਪਸ਼ਨਿਸਟ ਦੀ ਵੀਡੀਓ ਬਣਾਉਣੀ ਸ਼ੁਰੂ ਕਰ ਦਿੱਤੀ। ਜਦੋਂ ਉਨ੍ਹਾਂ ਵੱਲੋਂ ਉਨ੍ਹਾਂ ਨੂੰ ਰੋਕਿਆ ਗਿਆ ਤਾਂ ਉਨ੍ਹਾਂ ਹਮਲਾ ਕਰ ਦਿੱਤਾ। ਇਸ ‘ਚ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਸੂਚਨਾ ਮਿਲਦੇ ਹੀ ਪੁਲਸ ਵੀ ਮੌਕੇ ‘ਤੇ ਪਹੁੰਚ ਗਈ। ਪਰ ਮੁਲਜ਼ਮ ਉਥੋਂ ਭੱਜਣ ਵਿੱਚ ਕਾਮਯਾਬ ਹੋ ਗਏ। ਸਾਰੇ ਜ਼ਖਮੀਆਂ ਨੂੰ ਸੈਕਟਰ-32 ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਮੋਹਾਲੀ : ਨੌਜਵਾਨਾਂ ਵੱਲੋਂ ਹੋਟਲ ‘ਚ ਰਿਸੈਪਸ਼ਨਿਸਟ ਨਾਲ ਬਦਸਲੂਕੀ, ਮੁਲਾਜ਼ਮਾਂ ਨਾਲ ਕੁੱਟਮਾਰ