ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਕਤੂਬਰ: ਦੇਸ਼ ਕਲਿੱਕ ਬਿਓਰੋ
ਰਾਜ ਚੋਣ ਕਮਿਸ਼ਨਰ, ਪੰਜਾਬ ਦੇ ਪੱਤਰ ਨੰ: SEC-PE-SA-2024/5394 ਮਿਤੀ 28.09.2024 ਰਾਹੀਂ ਪੰਜਾਬ ਰਾਜ ਵਿੱਚ ਗ੍ਰਾਮ ਪੰਚਾਇਤ ਉਪ ਚੋਣਾਂ-2024 ਮਿਤੀ 15.10.2024 ਨੂੰ ਹੋਣੀਆਂ ਨਿਸ਼ਚਿਤ ਹੋਈਆਂ ਹਨ, ਜਿਸਦੇ ਸਬੰਧ ਵਿੱਚ ਦਫਤਰ ਡਿਪਟੀ ਕਮਿਸ਼ਨਰ ਐਸ.ਏ.ਐਸ.ਨਗਰ ਵੱਲੋਂ ਪੱਤਰ ਮਿਤੀ 09.10.2024 ਰਾਹੀਂ ਐਸ.ਏ.ਐਸ. ਨਗਰ ਜ਼ਿਲ੍ਹੇ ਦੀ ਸੀਮਾਂ ਦੇ ਅੰਦਰ ਆਉਂਦੇ ਸ਼ਰਾਬ ਦੇ ਠੇਕਿਆਂ ਨੂੰ ਮਿਤੀ 15.10.2024 ਨੂੰ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।
ਜ਼ਿਲ੍ਹਾ ਮੈਜਿਸਟੇਰਟ ਸ੍ਰੀਮਤੀ ਆਸ਼ਿਕਾ ਜੈਨ, ਆਈ.ਏ.ਐਸ.,ਵੱਲੋਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ ਅਤੇ ਲੋਕ ਪ੍ਰਤੀਨਿਧਤਾ ਐਕਟ, 1951 ਦੇ ਸੈਕਸ਼ਨ 135 ਸੀ ਦੇ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਸਬੰਧਤ ਪਿੰਡਾਂ ਦੀ ਹਦੂਦ ਅੰਦਰ ਆਉਂਦੇ ਸ਼ਰਾਬ ਦੇ ਠੇਕਿਆਂ ਨੂੰ ਮਿਤੀ 15.10.2024 ਨੂੰ ਪੰਚਾਇਤੀ ਚੋਣਾਂ ਵਾਲੇ ਦਿਨ ਡਰਾਈ ਡੇਅ (Dry Day) ਘੋਸ਼ਿਤ ਕਰਦੇ ਹੋਏ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਅਤੇ ਸ਼ਰਾਬ ਦੀ ਹੋਟਲਾਂ, ਰੋਟੋਰੈਟਾਂ ਅਤੇ ਕਲੱਬਾਂ ਵਿੱਚ ਵਰਤੋਂ ਕਰਨ ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਕੋਈ ਵੀ ਵਿਅਕਤੀ ਸ਼ਰਾਬ ਦੀ ਸਟੋਰੇਜ ਨਹੀਂ ਕਰੇਗਾ।
ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਦੀ ਪਾਲਣਾ ਪੁਲਿਸ ਅਤੇ ਸਹਾਇਕ ਕਰ ਅਤੇ ਆਬਕਾਰੀ ਕਮਿਸ਼ਨਰ, ਐਸ.ਏ.ਐਸ.ਨਗਰ ਸਖਤੀ ਨਾਲ ਲਾਗੂ ਕਰਵਾਉਣਗੇ।