ਪਾਵਰਕਾਮ ਅਤੇ ਟ੍ਰਾਂਸਕੋ ਦੇ ਠੇਕਾ ਮੁਲਾਜ਼ਮਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਰਾਵਨਰੂਪੀ ਪੁਤਲਾ

ਪੰਜਾਬ

ਬਠਿੰਡਾ: 12 ਅਕਤੂਬਰ, ਦੇਸ਼ ਕਲਿੱਕ ਬਿਓਰੋ

ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਬੈਨਰ ਹੇਠ ਪੱਛਮ ਜ਼ੋਨ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿੱਚ ਪੱਕਾ ਨਾ ਕਰਨ ਦੇ ਵਿਰੋਧ ਵਜੋਂ ‘ਦੁਸਹਿਰੇ’ ਦੇ ਤਿਉਹਾਰ ਮੌਕੇ ਘਨਈਆ ਚੌਂਕ ਵਿੱਚ ਰੋਸ਼ ਰੈਲੀ ਕਰਕੇ ਫੂਕਿਆ ‘ਪੰਜਾਬ ਸਰਕਾਰ’, ਕੇਦਰ ਸਰਕਾਰ ਅਤੇ ਬਿਜਲੀ ਮੰਤਰੀ ਦਾ ਰਾਵਨਰੂਪੀ ਪੁਤਲਾ ਫੂਕਿਆ,ਇਸ ਸਮੇਂ ਭਰਵੀਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਸੂਬਾਈ ਆਗੂਆਂ ਗੁਰਵਿੰਦਰ ਸਿੰਘ ਪੰਨੂੰ,ਖੁਸ਼ਦੀਪ ਸਿੰਘ ਭੁੱਲਰ, ਜਗਜੀਤ ਸਿੰਘ ਬਰਾੜ, ਅਨਿਲ ਕੁਮਾਰ ਨੇ ਕਿਹਾ ਕਿ ਸਮੁੱਚੇ ਪਾਵਰਕਾਮ ਅਤੇ ਟ੍ਰਾਂਸਕੋ ਵਿਭਾਗ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮ ਵਿਭਾਗ ਵਿੱਚ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸਚਿਤ ਕਰਨ ਦੀ ਮੰਗ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ ਪਰ ਪੰਜਾਬ ਸਰਕਾਰ ਅਤੇ ਪਾਵਰਕਾਮ/ਟ੍ਰਾਂਸਕੋ ਦੀ ਮੈਨੇਜਮੈਂਟ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀਆਂ ਲੰਬੀਆਂ ਸੇਵਾਵਾਂ ਨੂੰ ਅਣ-ਵੇਖਿਆ ਕਰਕੇ ਵਿਭਾਗ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸਚਿਤ ਕਰਨ ਸਮੇਤ ਹੋਰ ਸਮੂਹ ਮੰਗਾਂ ਨੂੰ ਪ੍ਰਵਾਨ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ,ਜਦੋਂ ਕਿ ਸਮੁੱਚੇ ਵਿਭਾਗ ਵਿੱਚ ਸਮੇਤ ਸਰਕਾਰੀ ਥਰਮਲ ਪਲਾਂਟਾਂ,ਹਾਈਡਲ ਪ੍ਰੋਜੈਕਟਾਂ,ਗਰਿੱਡਾਂ,ਦਫਤਰਾਂ,ਸਟੋਰਾਂ ਅਤੇ ਸਮੁੱਚੇ ਫੀਲਡ ਵਿੱਚ ਹਜ਼ਾਰਾਂ ਆਊਟਸੋਰਸ਼ਡ ਠੇਕਾ ਮੁਲਾਜ਼ਮ ਖਾਲੀ ਆਸਾਮੀਆਂ ਦੇ ਵਿਰੁੱਧ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ਤੇ ਸੇਵਾਵਾਂ ਦਿੰਦੇ ਆ ਰਹੇ ਹਨ ਅਤੇ ਇਹਨਾਂ ਉਕਤ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀ ਭਰਤੀ ਪਾਵਰਕਾਮ ਅਤੇ ਟ੍ਰਾਂਸਕੋ ਦੀ ਮੈਨੇਜਮੈਂਟ ਦੀ ਮੰਗ ਅਨੁਸਾਰ ਵੱਖ-ਵੱਖ ਕੰਪਨੀਆਂ ਰਾਹੀਂ ਬਕਾਇਦਾ ਖਾਲੀ ਪਈਆਂ ਅਸਾਮੀਆਂ ਦੇ ਵਿਰੁੱਧ ਕੀਤੀ ਹੋਈ ਹੈ ਅਤੇ ਸਮੁੱਚੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਕੋਲ ਯੋਗਤਾ ਦੇ ਰੂਪ ਵਿੱਚ ਪੜਾਈ ਦੇ ਨਾਲ-ਨਾਲ ਵਿਭਾਗ ਵਿੱਚ ਸਾਲਾਂ-ਬੱਧੀ ਕੰਮ ਕਰਨ ਦਾ ਤਜ਼ਰਬਾ ਵੀ ਹੈ ਅਤੇ ਸਮੁੱਚੇ ਆਊਟਸੋਰਸ਼ਡ ਠੇਕਾ ਮੁਲਾਜ਼ਮ ਪੱਕੀ ਭਰਤੀ ਦੀਆਂ ਸਾਰੀਆਂ ਸ਼ਰਤਾਂ ਵੀ ਪੂਰੀਆਂ ਕਰਦੇ ਹਨ,ਪਰ ਪੰਜਾਬ ਦੀ ‘ਆਪ ਸਰਕਾਰ’ ਪਿਛਲੀਆਂ ਸਰਕਾਰਾਂ ਦੀ ਤਰਾਂ ਹੀ ਵਿਭਾਗ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਪੱਕਾ ਨਾ ਕਰਕੇ ਠੇਕਾ ਮੁਲਾਜ਼ਮਾਂ ਨਾਲ਼ ਧ੍ਰੋਹ ਕਮਾ ਰਹੀ ਹੈ,ਜਿਸ ਦੇ ਵਿਰੋਧ ਵਜੋਂ ਅੱਜ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋੰ ਨੇਕੀ ਅਤੇ ਬਦੀ ਦੇ ਪ੍ਰਤੀਕ ‘ਦੁਸਹਿਰੇ’ ਦੇ ਤਿਉਹਾਰ ਮੌਕੇ ‘ਪੰਜਾਬ ਸਰਕਾਰ ਕੇਂਦਰ ਸਰਕਾਰ ਅਤੇ ਬਿਜਲੀ ਮੰਤਰੀ ‘ ਦਾ ਰਾਵਨਰੂਪੀ ਪੁਤਲਾ ਫੂਕਿਆ ਗਿਆ ਹੈ,ਇਸ ਸਮੇਂ ਹਾਜ਼ਿਰ ਆਗੂਆਂ ਨੇ ‘ਪੰਜਾਬ ਸਰਕਾਰ’ ਤੋਂ ਮੰਗ ਕੀਤੀ ਕਿ ਪਾਵਰਕਾਮ ਅਤੇ ਟ੍ਰਾਂਸਕੋ ਵਿਭਾਗ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,ਪਾਵਰਕਾਮ ਅਤੇ ਟ੍ਰਾਂਸਕੋ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗ ਵਿੱਚ ਪੱਕਾ ਕੀਤਾ ਜਾਵੇ,ਘੱਟੋ-ਘੱਟ ਉਜ਼ਰਤਾਂ ਦੇ ਕਾਨੂੰਨ 1948/ਪੰਦਰਵੀਂ ਲੇਬਰ ਕਾਨਫਰੰਸ ਦੇ ਫਾਰਮੂਲੇ ਮੁਤਾਬਿਕ ਗੁਜ਼ਾਰੇਯੋਗ ਤਨਖਾਹ ਨਿਸ਼ਚਿਤ ਕੀਤੀ ਜਾਵੇ ਅਤੇ ਮੰਗ ਪੱਤਰ ਵਿੱਚ ਦਰਜ਼ ਹੋਰ ਸਮੂਹ ਮੰਗਾਂ ਨੂੰ ਜਲਦ ਪ੍ਰਵਾਨ ਕੀਤਾ ਜਾਵੇ,ਇਸ ਸਮੇਂ ਹੋਰਨਾਂ ਤੋਂ ਇਲਾਵਾ ਕਰਮਜੀਤ ਸਿੰਘ ਦਿਓਣ, ਸੁਖਤੇਜ ਸਿੰਘ ਗੋਰਾ, ਗਗਨਦੀਪ ਸਿੰਘ, ਦਨੇਸ਼ ਕੁਮਾਰ, ਇਕਬਾਲ ਸਿੰਘ ਪੂਹਲਾ, ਸੰਦੀਪ ਕੁਮਾਰ, ਮਨਪ੍ਰੀਤ ਸਿੰਘ, ਅਰੁਣ ਕੁਮਾਰ, ਗੁਰਜੀਤ ਸਿੰਘ, ਕੁਲਦੀਪ ਸਿੰਘ ਅਤੇ ਗੁਰਦਿੱਤ ਸਿੰਘ ਗੋਰਾ ਆਦਿ ਆਗੂ ਹਾਜ਼ਿਰ ਸਨ ਅਤੇ ਟੀ.ਐਸ.ਯੂ (ਭੰਗਲ) ਚੰਦਰ ਸ਼ਰਮਾ ਅਦਿ ਹਾਜਰ ਹੋਏ!

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।