ਚੰਡੀਗੜ੍ਹ, 12 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਚੋਣ ਕਮਿਸ਼ਨ ਵੱਲੋਂ ਗਿੱਦੜਬਾਹਾ ਬਲਾਕ ਅੰਦਰ ਆਉਂਦੀਆਂ 20 ਪਿੰਡਾਂ ਦੀਆਂ ਪੰਚਾਇਤਾਂ ਚੋਣਾਂ ਉਤੇ ਰੋਕ ਲਗਾ ਦਿੱਤੀ ਗਈ ਹੈ। 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਵਾਲੇ ਦਿਨ ਇਨ੍ਹਾਂ ਪਿੰਡਾਂ ਵਿੱਚ ਚੋਣ ਨਹੀਂ ਹੋਵੇਗੀ। ਇਹ ਰੋਕ ਨਾਮਜ਼ਦਗੀ ਵਾਪਸ ਲੈਣ ’ਚ ਫਰਜ਼ੀਵਾੜੇ ਦੇ ਸ਼ੱਕ ਉਤੇ ਲਗਾਈ ਗਈ ਹੈ।


Published on: ਅਕਤੂਬਰ 12, 2024 4:29 ਬਾਃ ਦੁਃ