ਲੁਧਿਆਣਾ, 12 ਅਕਤੂਬਰ, ਦੇਸ਼ ਕਲਿਕ ਬਿਊਰੋ :
ਲੁਧਿਆਣਾ ਦੇ ਦਰੇਸੀ ਮੈਦਾਨ ਵਿੱਚ ਅੱਜ 125 ਫੁੱਟ ਉੱਚਾ ਰਾਵਣ ਦਾ ਪੁਤਲਾ ਫੂਕਿਆ ਜਾਵੇਗਾ। ਸ਼ਹਿਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਲਈ ਵੱਖ-ਵੱਖ ਮੇਲਿਆਂ ਵਿੱਚ 2500 ਤੋਂ ਵੱਧ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਸ ਰਾਵਣ ਦੀ ਕੀਮਤ ਕਰੀਬ 2 ਲੱਖ ਰੁਪਏ ਹੈ।
ਦਰੇਸੀ ਮੇਲੇ ਨੂੰ ਲੈ ਕੇ ਸ਼ਹਿਰ ਵਾਸੀਆਂ ਵਿੱਚ ਭਾਰੀ ਉਤਸ਼ਾਹ ਹੈ। ਇਸ ਵਾਰ ਰਾਵਣ ਨੂੰ ਵਿਲੱਖਣ ਰੂਪ ਦੇਣ ਲਈ ਉਹ ਰਾਜੇ ਦੀ ਜੈਕੇਟ ਪਹਿਨੇਗਾ ਅਤੇ ਉਸ ਦੇ ਹੱਥ ਵਿਚ 15 ਫੁੱਟ ਲੰਬੀ ਤਲਵਾਰ ਹੋਵੇਗੀ, ਜਿਸ ‘ਤੇ ਆਤਿਸ਼ਬਾਜ਼ੀ ਹੋਵੇਗੀ। ਜੈਕਟ ਕੰਪਿਊਟਰਾਈਜ਼ਡ ਡਿਜ਼ਾਈਨ ਨਾਲ ਬਣਾਈ ਗਈ ਹੈ। ਅੱਗ ਲੱਗਣ ਤੋਂ ਬਾਅਦ ਰਾਵਣ ਦੇ ਪੁਤਲੇ ਤੋਂ ਵੱਖ-ਵੱਖ ਰੰਗਾਂ ਦੀਆਂ ਲਾਈਟਾਂ ਨਿਕਲਣਗੀਆਂ।