ਅੰਮ੍ਰਿਤਸਰ, 12 ਅਕਤੂਬਰ, ਦੇਸ਼ ਕਲਿਕ ਬਿਊਰੋ :
ਅੰਮ੍ਰਿਤਸਰ ਵਿੱਚ ਸੀਆਈਏ ਸਟਾਫ਼ ਵੱਲੋਂ ਨਸ਼ਾ ਤਸਕਰੀ ਦਾ ਪਰਦਾਫਾਸ਼ ਕਰਦਿਆਂ ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਕੀਤੀ ਗਈ ਹੈ। ਹੈਰੋਇਨ ਸਮੇਤ ਦੋ ਮੁਲਜ਼ਮ ਸਨ, ਜੋ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ। ਇਕ ਦੋਸ਼ੀ ਦੀ ਪਛਾਣ ਹੋ ਗਈ ਹੈ।
ਜਾਣਕਾਰੀ ਅਨੁਸਾਰ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਕਾਊਂਟਰ ਇੰਟੈਲੀਜੈਂਸ ਨੇ ਅੰਮ੍ਰਿਤਸਰ ਦੇ ਪਿੰਡ ਸੁੱਖੇਵਾਲਾ ਨੇੜੇ ਦੋ ਸ਼ੱਕੀ ਵਾਹਨਾਂ ਨੂੰ ਰੋਕ ਕੇ 10.4 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 72 ਕਰੋੜ ਰੁਪਏ ਹੈ। ਤਰਨਤਾਰਨ ਦਾ ਸੁਖਰਾਜ ਸਿੰਘ ਨਸ਼ੇ ਦੀ ਵੱਡੀ ਖੇਪ ਲੈ ਕੇ ਇੱਕ ਅਣਪਛਾਤੇ ਸਾਥੀ ਨਾਲ ਮਹਿੰਦਰਾ ਸਕਾਰਪੀਓ ਵਿੱਚ ਸਵਾਰ ਹੋ ਕੇ ਫ਼ਰਾਰ ਹੋ ਗਿਆ।
ਜਦੋਂਕਿ ਨਜਾਇਜ਼ ਨਸ਼ੀਲੇ ਪਦਾਰਥਾਂ ਵਾਲੀ ਮਾਰੂਤੀ ਸੁਜ਼ੂਕੀ ਬਲੇਨੋ ਨੂੰ ਮੌਕੇ ‘ਤੇ ਕਾਬੂ ਕਰ ਲਿਆ ਗਿਆ। ਹੈਰੋਇਨ ਪੀਲੇ ਰੰਗ ਦੇ ਪੈਕਟ ਅਤੇ ਟੇਪ ਵਿੱਚ ਲਪੇਟੀ ਪਈ ਸੀ। ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਫਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੱਡੇ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ।12:02 PM
Published on: ਅਕਤੂਬਰ 12, 2024 12:25 ਬਾਃ ਦੁਃ