ਲੁਧਿਆਣਾ, 12 ਅਕਤੂਬਰ, ਦੇਸ਼ ਕਲਿਕ ਬਿਊਰੋ :
ਨਸ਼ਾ ਤਸਕਰਾਂ ਖਿਲਾਫ ਅਹਿਮ ਕਾਰਵਾਈ ਕਰਦੇ ਹੋਏ ਲੁਧਿਆਣਾ ਪੁਲਿਸ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਮੁਲਜ਼ਮਾਂ ਦੀ 64.03 ਕਰੋੜ ਰੁਪਏ ਦੀ ਜਾਇਦਾਦ ਫਰੀਜ ਕੀਤੀ ਹੈ। ਇਨ੍ਹਾਂ ਸੰਪਤੀਆਂ ਵਿੱਚ ਰਿਹਾਇਸ਼ੀ ਮਕਾਨ, ਵਪਾਰਕ ਸੰਪਤੀਆਂ, ਵਾਹੀਯੋਗ ਜ਼ਮੀਨ ਅਤੇ ਵਾਹਨ ਸ਼ਾਮਲ ਹਨ। ਇਸ ਤੋਂ ਇਲਾਵਾ ਨਸ਼ਾ ਤਸਕਰੀ ਦੇ 10 ਮਾਮਲਿਆਂ ਨਾਲ ਸਬੰਧਤ 14.52 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਜਾਣੀ ਬਾਕੀ ਹੈ।
ਪੁਲੀਸ ਨੇ ਇਨ੍ਹਾਂ ਕੇਸਾਂ ਨੂੰ ਦਿੱਲੀ ਦੇ ਸਬੰਧਤ ਅਧਿਕਾਰੀਆਂ ਨੂੰ ਭੇਜ ਕੇ ਨਸ਼ਿਆਂ ਨਾਲ ਸਬੰਧਤ ਅਪਰਾਧਾਂ ਵਿੱਚ ਸ਼ਾਮਲ ਲੋਕਾਂ ਦੀ ਜਾਇਦਾਦ ਜ਼ਬਤ ਕਰਨ ਲਈ ਇਜਾਜ਼ਤ ਮੰਗ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਨਜ਼ੂਰੀ ਮਿਲਣ ਤੋਂ ਬਾਅਦ, ਪੁਲਿਸ ਮੁਲਜ਼ਮਾਂ ਦੀਆਂ ਜਾਇਦਾਦਾਂ ਦੇ ਵੇਰਵੇ ਮਾਲ ਵਿਭਾਗ ਨੂੰ ਮੁਹੱਈਆ ਕਰਵਾਏਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਜਦੋਂ ਤੱਕ ਕੇਸ ਦਾ ਹੱਲ ਨਹੀਂ ਹੋ ਜਾਂਦਾ ਉਦੋਂ ਤੱਕ ਜਾਇਦਾਦਾਂ ਦੀ ਵਿਕਰੀ ਨਾ ਕੀਤੀ ਜਾ ਸਕੇ।