ਸ਼੍ਰੀ ਵਿਜੇ ਕੁਮਾਰ ਟਿੰਕੂ ਨੇ ਰਾਵਣ ਦੇ ਪੁਤਲੇ ਨੂੰ ਫੂਕਣ ਦੀ ਰਸਮ ਅਦਾ ਕੀਤੀ
ਮੋਰਿੰਡਾ 12 ਅਕਤੂਬਰ ਭਟੋਆ
ਮੋਰਿੰਡਾ ਵਿਖੇ ਸ੍ਰੀ ਰਾਮ ਲੀਲਾ ਕਮੇਟੀ ਵੱਲੋਂ ਸ਼੍ਰੀ ਵਿਜੇ ਕੁਮਾਰ ਟਿੰਕੂ ਦੀ ਅਗਵਾਈ ਹੇਠ ਦੁਸਹਿਰੇ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਤੇ ਸ਼੍ਰੀ ਵਿਜੇ ਕੁਮਾਰ ਟਿੰਕੂ ਅਤੇ ਰਾਮਲੀਲਾ ਕਮੇਟੀ ਦੇ ਚੇਅਰਮੈਨ ਰਕੇਸ਼ ਕੁਮਾਰ ਬੱਗਾ ਵੱਲੋਂ ਰਾਵਣ ਦੇ ਪੁਤਲੇ ਨੂੰ ਫੂਕਣ ਦੀ ਰਸਮ ਅਦਾ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦੇ ਆਂ ਟੂਰਨਾਮੈਂਟ ਕਮੇਟੀ ਦੇ ਆਗੂ ਚਰਨਜੀਤ ਸਿੰਘ ਚੰਨੀ ਅਤੇ ਕੋਚ ਜਗੀਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਤੇ ਕਰਵਾਏ ਕਬੱਡੀ ਟੂਰਨਾਮੈਂਟ ਵਿੱਚ 70 ਕਿਲੋ ਭਾਰ ਵਰਗ ਵਿੱਚ ਪਿੰਡ ਦੁਮਣਾ ਦੀ ਟੀਮ ਨੇ ਪਹਿਲਾ ਅਤੇ ਪਿੰਡ ਸ਼ਮਸ਼ਪੁਰ ਦੀ ਟੀਮ ਨੇ ਦੂਜਾ ਸਥਾਨ ਹਾਸਿਲ ਕੀਤਾ ਜਦਕਿ ਕਬੱਡੀ ਇੱਕ ਪਿੰਡ ਓਪਨ ਵਿੱਚ ਪਿੰਡ ਮਾਮੂਪੁਰ ਦੀ ਟੀਮ ਨੇ ਪਹਿਲਾ ਅਤੇ ਪਿੰਡ ਸ਼ਮਸ਼ਪੁਰ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ ਉਹਨਾਂ ਦੱਸਿਆ ਕਿ ਇਸ ਟੂਰਨਾਮੈਂਟ ਦੌਰਾਨ ਮਨਜੀਤ ਸਿੰਘ ਨੂੰ ਬੈਸਟ ਜਾਫੀ ਅਤੇ ਦੁੱਲੇ ਨੂੰ ਬੈਸਟ ਰੇਡਰ ਐਲਾਨਿਆ ਗਿਆ ਜੇਤੂ ਟੀਮਾਂ ਨੂੰ ਸ਼੍ਰੀ ਰਾਮ ਲੀਲਾ ਕਮੇਟੀ ਦੇ ਪ੍ਰਧਾਨ ਸ੍ਰੀ ਵਿਜੇ ਕੁਮਾਰ ਟਿੰਕੂ ਤੇ ਸਾਥੀਆਂ ਵੱਲੋਂ ਸ਼ਾਨਦਾਰ ਯਾਦਗਾਰੀ ਚਿੰਨ ਤੇ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਟੂਰਨਾਮੈਂਟ ਦੌਰਾਨ ਕੁਮੈਂਟੇਟਰ ਦੀ ਭੂਮਿਕਾ ਕੁਲਵੀਰ ਸਮਰੌਲੀ, ਹਰਜੀਤ ਲੱਲ ਕਲਾਂ ਅਤੇ ਰੋਹਿਤ ਮੋਰਿੰਡਾ ਨੇ ਨਿਭਾਈ। ਇਸ ਮੌਕੇ ਤੇ ਪ੍ਰਸਿੱਧ ਗਾਇਕ ਜੋੜੀ ਆਤਮਾ ਬੁੱਢੇ ਵਾਲੀ ਆ ਤੇ ਐਸ ਕੌਰ ਵੱਲੋਂ ਆਏ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ ਗਿਆ।
ਇਸ ਮੌਕੇ ਤੇ ਹੋਰਨਾਂ ਤੋਂ ਬਿਨਾਂ ਰਾਜੇਸ਼ ਕੁਮਾਰ ਸਿਸੋਦੀਆ ਕੌਂਸਲਰ, ਧਰਮਪਾਲ ਥੰਮਣ ਸ਼ਹਿਰੀ ਕਾਂਗਰਸ ਪ੍ਰਧਾਨ ਮੋਰਿੰਡਾ, ਪਰਮਜੀਤ ਸਿੰਘ ਪੰਮੀ, ਵਜੀਰ ਚੰਦ, ਜਗੀਰ ਸਿੰਘ ਕੋਚ ਦੁੱਮਣਾ, ਮਹਿੰਦਰ ਸਿੰਘ ਢਿੱਲੋਂ, ਚਰਨਜੀਤ ਚੰਨੀ, ਕੁਲਵਿੰਦਰ ਸਿੰਘ, ਸੁਰਿੰਦਰ ਕੁਮਾਰ, ਬਲਵੀਰ ਸਿੰਘ ਲਾਲਾ, ਰਾਮਪਾਲ ਥੰਮਣ, ਕੁਲਦੀਪ ਸਿੰਘ ਓਇੰਦ, ਮਾਸਟਰ ਅਜੈਬ ਸਿੰਘ, ਕਮਲਦੀਪ ਸਿੰਘ ਰੰਧਾਵਾ, ਬਲਵਿੰਦਰ ਸਿੰਘ ਬਾਜਵਾ, ਸਨੂੰ ਦੱਤ, ਅਮਰਜੀਤ ਸਿੰਘ ਨੰਬਰਦਾਰ ਆਦਿ ਹਾਜ਼ਰ ਸਨ।