ਕਤਲ ਪਿੱਛੇ ਲਾਰੈਂਸ ਬਿਸ਼ਨੋਈ ਗੈਂਗ ਹੋਣ ਦਾ ਸ਼ੱਕ
ਮੁੰਬਈ, 13 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿਦੀਕੀ ਦਾ ਬੀਤੇ ਰਾਤ ਬਦਮਾਸ਼ਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਬਾਬਾ ਸਿਦੀਕੀ ਨੂੰ ਮੁੰਬਈ ਦੇ ਬਾਂਦਰਾ ਖੇਤਰ ਵਿੱਚ ਉਸ ਸਮੇਂ ਗੋਲੀਆਂ ਮਾਰੀਆਂ ਗਈਆਂ ਜਦੋਂ ਉਹ ਆਪਣੇ ਬੇਟੇ ਦੇ ਦਫ਼ਤਰ ਤੋਂ ਨਿਕਲ ਰਹੇ ਸਨ। ਖਬਰਾਂ ਮੁਤਾਬਕ ਉਸਦੇ ਕਰੀਬ 6 ਗੋਲੀਆਂ ਮਾਰੀਆਂ ਗਈਆਂ। ਇਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਖ਼ਬਰਾਂ ਮੁਤਾਬਕ ਇਸ ਮਾਮਲੇ ਵਿੱਚ ਪੁਲਿਸ ਵੱਲੋਂ 2 ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿੰਨਾਂ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਹੋਣ ਦਾ ਦਾਅਵਾ ਕੀਤਾ ਹੈ। ਪੁਲਿਸ ਵੱਲੋਂ ਇਸਦੀ ਪੁਸ਼ਟੀ ਨਹੀਂ ਕੀਤੀ ਗਈ। ਫੜ੍ਹੇ ਗਏ ਅਰੋਪੀਆਂ ਵਿੱਚ ਕਰਨੈਲ ਸਿੰਘ ਹਰਿਆਣਾ ਅਤੇ ਧਰਮਰਾਜ ਕਸ਼ਿਆਪ ਯੂਪੀ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।
ਇਹ ਵੀ ਪੜ੍ਹੋ : ਅੱਜ ਪੰਜਾਬ ‘ਚ ਤਿੰਨ ਘੰਟਿਆਂ ਲਈ ਹੋਣਗੀਆਂ ਸੜਕਾਂ ਜਾਮ
Published on: ਅਕਤੂਬਰ 13, 2024 8:57 ਪੂਃ ਦੁਃ