ਏ.ਡੀ.ਸੀ. ਵੱਲੋਂ ਇੰਮਪ੍ਰੀਅਰ ਮਾਈਗ੍ਰੇਸ਼ਨ ਸਰਵਿਸਿਜ਼ ਪ੍ਰਾਇ: ਲਿਮਿ: ਫਰਮ ਦਾ ਲਾਇਸੰਸ ਰੱਦ

ਪੰਜਾਬ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਅਕਤੂਬਰ 2024: ਦੇਸ਼ ਕਲਿੱਕ ਬਿਓਰੋ

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਇੰਮਪ੍ਰੀਅਰ ਮਾਈਗ੍ਰੇਸ਼ਨ ਸਰਵਿਸਿਜ਼ ਪ੍ਰਾਇ: ਲਿਮਿ: ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇੰਮਪ੍ਰੀਅਰ ਮਾਈਗ੍ਰੇਸ਼ਨ ਸਰਵਿਸਿਜ਼ ਪ੍ਰਾਇ: ਲਿਮਿ: ਫਰਮ ਦਫਤਰ ਏ-812 ਬੈਸਟਟੈਕ ਬਿਜਨਸ ਟਾਵਰ, ਸੈਕਟਰ-66, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਨਵਨੀਤ ਸਿੰਘ ਆਹਲੂਵਾਲੀਆ ਪੁੱਤਰ ਗੁਰਦਰਸ਼ਨ ਸਿੰਘ ਵਾਸੀ ਮਕਾਨ ਨੰ:ਜੇ-148, ਤੀਜੀ ਮੰਜ਼ਿਲ, ਕਾਲਕਾ ਜੀ. ਨਵੀਂ ਦਿੱਲੀ, ਹਾਲ ਵਾਸੀ ਬੀ-601, ਪਾਲਮ ਵਿਲੇਜ਼ ਅਪਾਰਟਮੈਂਟਜ਼, ਸੈਕਟਰ-126, ਖਰੜ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਮਾਲਕ ਗੁਰਦਰਸ਼ਨ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀ ਮਕਾਨ ਨੰ:ਜੇ- 148, ਤੀਜੀ ਮੰਜਿਲ, ਕਾਲਕਾ ਜੀ. ਨਵੀਂ ਦਿੱਲੀ, ਹਾਲ ਵਾਸੀ ਬੀ-601, ਪਾਲਮ ਵਿਲੇਜ਼ ਅਪਾਰਟਮੈਂਟਜ਼, ਸੈਕਟਰ-126, ਖਰੜ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ: ਨੰਬਰ 278/ਆਈ.ਸੀ. ਮਿਤੀ 07.03.2019 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ 06.03.2024 ਨੂੰ ਖਤਮ ਹੋ ਚੁੱਕੀ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਹਿਸੀਲਦਾਰ, ਮੋਹਾਲੀ ਦੀ ਰਿਪੋਰਟ ਅਨੁਸਾਰ ਇਸ ਪਤੇ ਤੇ ਕੋਈ ਵੀ ਦਫਤਰ ਅਤੇ ਇਸ ਨਾਮ ਦਾ ਪ੍ਰਾਰਥੀ ਨਾ ਹੋਣ ਕਰਕੇ, ਦਫਤਰ ਬੰਦ ਹੋਣ ਕਰਕੇ, ਮਹੀਨਾਵਰ ਰਿਪੋਰਟ ਜਮ੍ਹਾਂ ਨਾ ਕਰਵਾਉਣ ਕਰਕੇ, ਲਾਇਸੰਸ ਨਵੀਨ ਨਾ ਕਰਵਾਉਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾਂ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪਸ਼ਟੀਕਰਨ ਨਾ ਦੇਣ ਕਰਕੇ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ ਹੈ।
ਇਸ ਲਈ ਉਕਤ ਤੱਥਾਂ ਦੇ ਸਨਮੁੱਖ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ., ਵਧੀਕ ਜਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਇੰਮਪ੍ਰੀਅਰ ਮਾਈਗ੍ਰੇਸ਼ਨ ਸਰਵਿਸਿਜ਼ ਪ੍ਰਾਇ: ਲਿਮਿ: ਨੂੰ ਜਾਰੀ ਲਾਇਸੰਸ ਨੰਬਰ 278/ਆਈ.ਸੀ. ਮਿਤੀ 07.03.2019 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/
ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।

Latest News

Latest News

Leave a Reply

Your email address will not be published. Required fields are marked *