ਚੰਡੀਗੜ੍ਹ, 14 ਅਕਤੂਬਰ, ਦੇਸ਼ ਕਲਿਕ ਬਿਊਰੋ :
ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਰੀਬ 700 ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਇਨ੍ਹਾਂ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਹਾਈ ਕੋਰਟ ਨੇ 14 ਤੱਕ ਕਰੀਬ 250 ਪੰਚਾਇਤਾਂ ਦੀ ਚੋਣ ਪ੍ਰਕਿਰਿਆ ‘ਤੇ ਲੱਗੀ ਰੋਕ ਵੀ ਹਟਾ ਦਿੱਤੀ ਹੈ।
ਅਜਿਹੇ ‘ਚ ਸਪੱਸ਼ਟ ਹੈ ਕਿ ਕੱਲ੍ਹ ਸਵੇਰੇ 8 ਵਜੇ ਤੋਂ ਉਥੇ ਵੋਟਿੰਗ ਹੋਵੇਗੀ। ਪੰਜਾਬ ਦੇ ਐਡਵੋਕੇਟ ਜਨਰਲ (ਏਜੀ) ਗੁਰਮਿੰਦਰ ਸਿੰਘ ਨੇ ਕਿਹਾ ਕਿ ਇਹ ਆਮ ਲੋਕਾਂ ਲਈ ਵੱਡੀ ਰਾਹਤ ਹੈ। ਇਸ ਤੋਂ ਪਹਿਲਾਂ ਚੋਣਾਂ ਨੂੰ ਲੈ ਕੇ ਕਈ ਬੱਦਲ ਮੰਡਰਾ ਰਹੇ ਸਨ। ਪਰ ਹੁਣ ਇਹ ਸਪੱਸ਼ਟ ਹੈ ਕਿ ਚੋਣਾਂ ਹੋਣਗੀਆਂ।
ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ, ਹਾਈ ਕੋਰਟ ਵੱਲੋਂ 700 ਪਟੀਸ਼ਨਾਂ ਰੱਦ