ਚੰਡੀਗੜ੍ਹ, 14 ਅਕਤੂਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਕਾਂਗਰਸ ਦੇ ਆਗੂਆਂ ਨੇ ਸੂਬਾ ਚੋਣ ਕਮਿਸ਼ਨ ਤੋਂ ਪੰਚਾਇਤੀ ਚੋਣਾਂ ਤਿੰਨ ਹਫ਼ਤਿਆਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਅੱਜ (ਸੋਮਵਾਰ) ਕਾਂਗਰਸੀ ਆਗੂਆਂ ਦਾ ਇੱਕ ਵਫ਼ਦ ਸੂਬਾ ਚੋਣ ਕਮਿਸ਼ਨ ਨੂੰ ਮਿਲਿਆ। ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ ਕਿ ਚੋਣਾਂ ਵਿੱਚ ਵੱਡੇ ਪੱਧਰ ’ਤੇ ਧੋਖਾਧੜੀ ਹੋਈ ਹੈ। ਜਿਸ ਕਾਰਨ ਲੋਕਾਂ ਨਾਲ ਧੱਕਾ ਹੋਇਆ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅਸੀਂ ਚੋਣਾਂ ਰੱਦ ਕਰਨ ਦੀ ਮੰਗ ਨਹੀਂ ਕਰ ਰਹੇ। ਅਸੀਂ ਪੂਰੀ ਚੋਣ ਪ੍ਰਕਿਰਿਆ ਨੂੰ ਤਿੰਨ ਹਫ਼ਤਿਆਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਜਾਅਲੀ ਬੈਲਟ ਪੇਪਰ ਛਾਪੇ ਹਨ। ਉਨ੍ਹਾਂ ਹਾਈ ਕੋਰਟ ਵਿੱਚ ਚੋਣ ਪ੍ਰਕਿਰਿਆ ਸੰਬੰਧੀ ਕੇਸ ਦੀ ਦਲੀਲ ਵੀ ਦਿੱਤੀ ਹੈ।