ਚੰਡੀਗੜ੍ਹ, 14 ਅਕਤੂਬਰ, ਦੇਸ਼ ਕਲਿਕ ਬਿਊਰੋ :
ਹਰਿਆਣਾ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਸਰਕਾਰ ਨੇ ਦੀਵਾਲੀ ਦਾ ਤੋਹਫਾ ਦਿੱਤਾ ਹੈ। ਉਨ੍ਹਾਂ ਦਾ ਮਹੀਨਾਵਾਰ ਮਾਣ ਭੱਤਾ 400 ਰੁਪਏ ਤੋਂ ਲੈ ਕੇ 750 ਰੁਪਏ ਤੱਕ ਵਧਾ ਦਿੱਤਾ ਗਿਆ ਹੈ। ਵਿੱਤ ਮੰਤਰਾਲੇ ਦੀ ਮਨਜ਼ੂਰੀ ਤੋਂ ਬਾਅਦ ਵਿਭਾਗ ਨੇ ਸੋਮਵਾਰ ਨੂੰ ਆਪਣਾ ਪੱਤਰ ਜਾਰੀ ਕੀਤਾ ਹੈ।
ਹੁਣ 10 ਸਾਲ ਦੇ ਤਜ਼ਰਬੇ ਵਾਲੀਆਂ ਆਂਗਣਵਾੜੀ ਵਰਕਰਾਂ ਨੂੰ 14 ਹਜ਼ਾਰ 750 ਰੁਪਏ, 10 ਸਾਲ ਤੋਂ ਘੱਟ ਤਜ਼ਰਬੇ ਵਾਲੀਆਂ ਆਂਗਣਵਾੜੀ ਵਰਕਰਾਂ ਨੂੰ 13250 ਰੁਪਏ ਅਤੇ ਹੈਲਪਰਾਂ ਨੂੰ 7900 ਰੁਪਏ ਮਾਣ ਭੱਤਾ ਮਿਲੇਗਾ।
ਇਹ ਵੀ ਪੜ੍ਹੋ : ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ, ਹਾਈ ਕੋਰਟ ਵੱਲੋਂ 700 ਪਟੀਸ਼ਨਾਂ ਰੱਦ
ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਹਰਿਆਣਾ ਵੱਲੋਂ ਸੋਮਵਾਰ ਨੂੰ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਪੱਤਰ ਜਾਰੀ ਕੀਤਾ ਗਿਆ। ਪੱਤਰ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਅਗਸਤ 2024 ਤੋਂ ਵਧੇ ਹੋਏ ਤਨਖਾਹ ਸਕੇਲ ਦਾ ਲਾਭ ਮਿਲੇਗਾ। ਇਸ ਨਾਲ ਹਰਿਆਣਾ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਸਭ ਤੋਂ ਵੱਧ ਮਾਣ ਭੱਤਾ ਦੇਣ ਵਾਲਾ ਸੂਬਾ ਬਣ ਗਿਆ ਹੈ।