ਜੰਮੂ-ਕਸ਼ਮੀਰ ‘ਚ ਰਾਸ਼ਟਰਪਤੀ ਸ਼ਾਸਨ ਹਟਾਇਆ, ਉਮਰ ਅਬਦੁੱਲਾ ਅੱਜ CM ਵਜੋਂ ਚੁੱਕ ਸਕਦੇ ਹਨ ਸਹੁੰ

ਰਾਸ਼ਟਰੀ

ਸ਼੍ਰੀਨਗਰ, 14 ਅਕਤੂਬਰ, ਦੇਸ਼ ਕਲਿਕ ਬਿਊਰੋ :
ਜੰਮੂ-ਕਸ਼ਮੀਰ ‘ਚ ਨਵੀਂ ਸਰਕਾਰ ਦੇ ਗਠਨ ਤੋਂ ਪਹਿਲਾਂ ਰਾਸ਼ਟਰਪਤੀ ਸ਼ਾਸਨ ਹਟਾਉਣ ਦਾ ਹੁਕਮ ਐਤਵਾਰ ਦੇਰ ਰਾਤ ਜਾਰੀ ਕੀਤਾ ਗਿਆ। ਗ੍ਰਹਿ ਮੰਤਰਾਲੇ ਨੇ ਕਿਹਾ ਕਿ ਰਾਸ਼ਟਰਪਤੀ ਮੁਰਮੂ ਨੇ ਨਵੇਂ ਮੁੱਖ ਮੰਤਰੀ ਦੀ ਸਹੁੰ ਚੁੱਕਣ ਤੋਂ ਤੁਰੰਤ ਪਹਿਲਾਂ ਰਾਸ਼ਟਰਪਤੀ ਸ਼ਾਸਨ ਖ਼ਤਮ ਕਰਨ ਦਾ ਹੁਕਮ ਜਾਰੀ ਕੀਤਾ ਹੈ।
ਜੰਮੂ-ਕਸ਼ਮੀਰ ਵਿੱਚ ਪਿਛਲੀਆਂ ਵਿਧਾਨ ਸਭਾ ਚੋਣਾਂ 10 ਸਾਲ ਪਹਿਲਾਂ 2014 ਵਿੱਚ ਹੋਈਆਂ ਸਨ। ਚੋਣਾਂ ਤੋਂ ਬਾਅਦ ਭਾਜਪਾ-ਪੀਡੀਪੀ ਨੇ ਗੱਠਜੋੜ ਦੀ ਸਰਕਾਰ ਬਣਾਈ। 2018 ਵਿੱਚ, ਭਾਜਪਾ ਵੱਲੋਂ ਸਮਰਥਨ ਵਾਪਸ ਲੈਣ ਤੋਂ ਬਾਅਦ ਸਰਕਾਰ ਡਿੱਗ ਗਈ ਅਤੇ ਮਹਿਬੂਬਾ ਮੁਫਤੀ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਦੋਂ ਤੋਂ ਜੰਮੂ-ਕਸ਼ਮੀਰ ਵਿੱਚ ਕੇਂਦਰੀ ਸ਼ਾਸਨ ਸੀ।
ਇਸੇ ਦੌਰਾਨ ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਅੱਜ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ। ਵਿਧਾਨ ਸਭਾ ਚੋਣਾਂ ਵਿੱਚ, ਐਨਸੀ ਨੇ 42 ਸੀਟਾਂ ਜਿੱਤੀਆਂ ਸਨ, ਉਸਦੀ ਸਹਿਯੋਗੀ ਕਾਂਗਰਸ ਨੇ 6 ਸੀਟਾਂ ਜਿੱਤੀਆਂ ਸਨ ਅਤੇ ਸੀਪੀਆਈ (ਐਮ) ਨੇ ਇੱਕ ਸੀਟ ਜਿੱਤੀ ਸੀ। ਨਤੀਜਿਆਂ ਤੋਂ ਬਾਅਦ ਐਨਸੀ ਮੁਖੀ ਫਾਰੂਕ ਅਬਦੁੱਲਾ ਨੇ ਕਿਹਾ ਸੀ ਕਿ ਉਮਰ ਮੁੱਖ ਮੰਤਰੀ ਬਣਨਗੇ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।