ਭਗਵੰਤ ਮਾਨ ਸਰਕਾਰ ਖਰੜ ਸ਼ਹਿਰ ਵਿੱਚ 30 ਕਰੋੜ ਰੁਪਏ ਵਿੱਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰ ਰਹੀ ਹੈ: ਅਨਮੋਲ ਗਗਨ ਮਾਨ

Punjab

ਸੰਨੀ ਐਨਕਲੇਵ ਵਿਖੇ 66 ਕੇਵੀ ਦਾ ਵਧੀ ਹੋਈ ਸਮਰੱਥਾ ਵਾਲੇ ਗਰਿੱਡ ਦਾ ਉਦਘਾਟਨ

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਖਰੜ ਸ਼ਹਿਰ ਵਿੱਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਦੀ ਸ਼ੁਰੂਆਤ

ਐਸ.ਏ.ਐਸ.ਨਗਰ, 14 ਅਕਤੂਬਰ, 2024: ਦੇਸ਼ ਕਲਿੱਕ ਬਿਓਰੋ
ਖਰੜ ਵਾਸੀਆਂ ਦੀ ਪੂਰੀ ਤਨਦੇਹੀ ਨਾਲ ਸੇਵਾ ਕਰਨ ਵਿੱਚ ਇੱਕ ਹੋਰ ਪੁਲਾਂਘ ਪੁੱਟਦੇ ਹੋਏ ਵਿਧਾਇਕ ਅਨਮੋਲ ਗਗਨ ਮਾਨ ਨੇ ਅੱਜ ਖਰੜ ਸ਼ਹਿਰ ਵਿੱਚ 30 ਕਰੋੜ ਰੁਪਏ ਦੀ ਲਾਗਤ ਨਾਲ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੀ ਸ਼ੁਰੂਆਤ ਕੀਤੀ।
ਸੰਨੀ ਐਨਕਲੇਵ ਵਿਖੇ 66 ਕੇ.ਵੀ. ਦੇ ਵਧੀ ਹੋਈ ਸਮਰਥਾ ਵਾਲੇ ਗਰਿੱਡ ਦਾ ਉਦਘਾਟਨ ਕਰਦੇ ਹੋਏ, ਜਿਸ ਦੇ 40 ਐਮ.ਵੀ.ਏ. ਦੇ ਟਰਾਂਸਫਾਰਮਰਾਂ ਨੂੰ 63 ਐਮ.ਵੀ.ਏ. ਦੀ ਸਮਰੱਥਾ ਨਾਲ ਬਦਲਿਆ ਗਿਆ ਹੈ, ਵਿਧਾਇਕ ਮਾਨ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਖਰੜ ਸ਼ਹਿਰ ਨਿਵਾਸੀਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ 30 ਕਰੋੜ ਰੁਪਏ ਦੇ ਅਪਗ੍ਰੇਡੇਸ਼ਨ ਪ੍ਰੋਜੈਕਟ ਸ਼ੁਰੂ ਕੀਤੇ ਹਨ। ਇਹ ਗ੍ਰਿਡ ਪ੍ਰੋਜੈਕਟ 7.6 ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਗਿਆ ਹੈ। ਵਧੀ ਹੋਈ ਸਮਰੱਥਾ ਖਪਤਕਾਰਾਂ ਦੀ ਬਿਹਤਰ ਤਰੀਕੇ ਨਾਲ ਸੇਵਾ ਕਰਨ ਦੀ ਵਚਨਬੱਧਤਾ ਨੂੰ ਯਕੀਨੀ ਬਣਾਉਣ ਲਈ ਸਪਲਾਈ ਦੀ ਵਧਦੀ ਮੰਗ ਨੂੰ ਪੂਰਾ ਕਰੇਗੀ।
ਇਸ ਤੋਂ ਇਲਾਵਾ, ਮੌਜੂਦਾ ਬਿਜਲੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਹਰ ਕਲੋਨੀ ਵਿੱਚ 2-3 ਵਾਧੂ ਟ੍ਰਾਂਸਫਾਰਮਰ ਹੋਣਗੇ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ 20 ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਖਰੜ ਵਿੱਚ ਵੱਧ ਰਹੇ ਸ਼ਹਿਰੀਕਰਨ ਨੇ ਬਿਜਲੀ ਦੀ ਖਪਤ ਵਿੱਚ ਵਾਧਾ ਕੀਤਾ ਹੈ ਅਤੇ ਇਸ ਲਈ ਬੁਨਿਆਦੀ ਢਾਂਚੇ ਨੂੰ ਵਧਾਉਣ ਦੀ ਲੋੜ ਹੈ।
ਵਿਧਾਇਕ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਛੱਜੂ ਮਾਜਰਾ ਖੇਤਰ ਵਿੱਚ 66 ਕੇਵੀ ਦਾ ਨਵਾਂ ਗਰਿੱਡ ਬਣਾਉਣ ਦੀ ਤਜਵੀਜ਼ ਹੈ ਜੋ ਅਗਲੇ ਕੁਝ ਮਹੀਨਿਆਂ ਵਿੱਚ ਚਾਲੂ ਹੋ ਜਾਵੇਗਾ। ਇਸੇ ਤਰ੍ਹਾਂ ਮੋਹਾਲੀ ਤੋਂ 66 ਕੇਵੀ ਸੰਨੀ ਐਨਕਲੇਵ ਤੱਕ 66 ਕੇਵੀ ਲਾਈਨ ਨੂੰ ਵੀ ਵਧੀ ਹੋਈ ਸਮਰੱਥਾ ਨਾਲ ਬਦਲਣ ਦਾ ਕੰਮ ਚੱਲ ਰਿਹਾ ਹੈ। ਇਸ ਤੋਂ ਇਲਾਵਾ ਗਰਿੱਡ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ 220 ਕੇਵੀ ਗਰਿੱਡ ਖਰੜ ਵਿਖੇ ਦੋ ਨਵੇਂ ਟਰਾਂਸਫਾਰਮਰ ਵੀ ਲਗਾਏ ਗਏ ਹਨ। ਅਨਮੋਲ ਗਗਨ ਮਾਨ ਨੇ ਦੱਸਿਆ ਕਿ ਇਹ ਕੰਮ 4 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਹੁਣ ਤੱਕ ਭਗਵੰਤ ਮਾਨ ਸਰਕਾਰ ਨੇ ਖਰੜ ਸ਼ਹਿਰ ਵਿੱਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਲਈ ਲਗਭਗ 30 ਕਰੋੜ ਰੁਪਏ ਖਰਚ ਕੀਤੇ ਹਨ ਅਤੇ ਅਗਲੇ ਕੁਝ ਮਹੀਨਿਆਂ ਵਿੱਚ ਵਸਨੀਕਾਂ ਦੀ ਵੱਧਦੀ ਮੰਗ ਨੂੰ ਪੂਰਾ ਕਰਨ ਲਈ 30-40 ਕਰੋੜ ਰੁਪਏ ਹੋਰ ਖਰਚਣ ਦੀ ਤਜਵੀਜ਼ ਹੈ, ਜਿਸ ਨਾਲ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾਜਾਵੇਗਾ ​​ਅਤੇ ਸੁਧਾਰਿਆ ਜਾਵੇਗਾ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।