ਚੰਡੀਗੜ੍ਹ, 14 ਅਕਤੂਬਰ, ਦੇਸ਼ ਕਲਿਕ ਬਿਊਰੋ
ਪੰਜਾਬ ਪੁਲਿਸ ਨੇ ਰਾਜਸਥਾਨ ਵਿੱਚ ਸੁਭਾਸ਼ ਸੋਹੂ ਦੇ ਕਤਲ ਵਿੱਚ ਸ਼ਾਮਲ ਚਾਰ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਅਤੇ ਮੁਹਾਲੀ ਪੁਲੀਸ ਵੱਲੋਂ ਸਾਂਝੇ ਤੌਰ ’ਤੇ ਕਾਰਵਾਈ ਕਰਦਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਇਹ ਖੁਲਾਸਾ ਕੀਤਾ ਹੈ। ਮੁਲਜ਼ਮ ਗੈਂਗਸਟਰ ਪਵਿੱਤਰ ਅਮਰੀਕਾ ਅਤੇ ਮਨਜਿੰਦਰ ਫਰਾਂਸ ਨਾਲ ਜੁੜਿਆ ਹੋਇਆ ਹੈ।
ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਉਕਤ ਦਾਅਵਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਇਸ ਸਮੇਂ ਪੁਲੀਸ ਕੋਲ ਰਿਮਾਂਡ ’ਤੇ ਹਨ। ਪੁੱਛਗਿੱਛ ਦੌਰਾਨ ਹੋਰ ਵੀ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਪੁਲਿਸ ਮੁਤਾਬਕ ਇਸ ਮਾਮਲੇ ਦੇ ਮਾਸਟਰਮਾਈਂਡ ਭਾਨੂ ਸਿਸੋਦੀਆ ਨੇ ਪੁੱਛਗਿੱਛ ਦੌਰਾਨ ਮੰਨਿਆ ਹੈ ਕਿ ਉਸ ਦੇ ਸਾਥੀ ਅਨਿਲ ਲੇਗਾ ਦੀ ਫਰਵਰੀ 2024 ਵਿੱਚ ਹੱਤਿਆ ਕਰ ਦਿੱਤੀ ਗਈ ਸੀ। ਬਦਲਾ ਲੈਣ ਲਈ ਉਸ ਨੇ ਸੁਭਾਸ਼ ਦੇ ਕਤਲ ਦੀ ਯੋਜਨਾ ਬਣਾਈ ਸੀ। ਇਸ ਦੇ ਨਾਲ ਹੀ ਇਸ ਵਾਰਦਾਤ ਨੂੰ ਅੰਜਾਮ ਦੇਣ ਵਿੱਚ ਮੁਹੰਮਦ ਆਸਿਫ਼ ਅਤੇ ਅਨਿਲ ਕੁਮਾਰ ਗੋਦਾਰਾ ਨੇ ਅਹਿਮ ਭੂਮਿਕਾ ਨਿਭਾਈ। ਇਹ ਗੈਂਗ ਵਾਰ ਦਾ ਹਿੱਸਾ ਹੈ।ਮ੍ਰਿਤਕ ਕੁਝ ਦਿਨ ਪਹਿਲਾਂ ਹੀ ਜੇਲ੍ਹ ਤੋਂ ਬਾਹਰ ਆਇਆ ਸੀ।
Published on: ਅਕਤੂਬਰ 14, 2024 11:41 ਪੂਃ ਦੁਃ