ਗੁਰਦਾਸਪੁਰ : ਬਾਹਰੀ ਵਿਅਕਤੀਆਂ ਦੇ ਆਉਣ ਕਾਰਨ ਮਾਹੌਲ ਹੋਇਆ ਤਲਖ਼
ਚੰਡੀਗੜ੍ਹ, 15 ਅਕਤੂਬਰ, ਦੇਸ਼ ਕਲਿਕ ਬਿਊਰੋ :
ਪੰਜਾਬ ‘ਚ ਪੰਚਾਇਤੀ ਚੋਣਾਂ ਲਈ ਵੋਟਾਂ ਅੱਜ ਮੰਗਲਵਾਰ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈਆਂ ਹਨ। ਜਗਰਾਓਂ ਦੇ ਪਿੰਡ ਕੋਠੇ ਅਠਚੱਕ ‘ਚ ਜਿਵੇਂ ਹੀ ਵੋਟਿੰਗ ਸ਼ੁਰੂ ਹੋਈ ਤਾਂ ਝਗੜਾ ਹੋ ਗਿਆ। ਇੱਥੇ ਬੂਥ ਦੇ ਅੰਦਰ ਅਤੇ ਬਾਹਰ ਦਿਖਾਈ ਗਈ ਵੋਟਰ ਸੂਚੀ ਵਿੱਚ ਫਰਕ ਪਾਇਆ ਗਿਆ। ਲੋਕਾਂ ਦੇ ਹੰਗਾਮੇ ਤੋਂ ਬਾਅਦ ਇੱਥੇ ਵੋਟਿੰਗ ਰੁਕ ਗਈ।
ਇਸੇ ਦੌਰਾਨ ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਵਿੱਚ ਪੰਚਾਇਤੀ ਚੋਣਾਂ ਦੌਰਾਨ ਮਾਹੌਲ ਗਰਮ ਹੋ ਗਿਆ। ਪਿੰਡ ਵਿੱਚ ਕੁਝ ਬਾਹਰੀ ਵਿਅਕਤੀਆਂ ਦੇ ਆਉਣ ’ਤੇ ਪਿੰਡ ਵਾਸੀਆਂ ਨੇ ਇਤਰਾਜ਼ ਪ੍ਰਗਟਾਇਆ। ਪਿੰਡ ਵਾਸੀਆਂ ਨੇ ਇਸ ਸਬੰਧੀ ਪੁਲੀਸ ਤੇ ਪ੍ਰਸ਼ਾਸਨ ਦੀ ਟੀਮ ਨੂੰ ਸੂਚਿਤ ਕਰ ਦਿੱਤਾ ਹੈ।
ਪੰਚਾਇਤੀ ਚੋਣਾਂ ਲਈ 96 ਹਜ਼ਾਰ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਹੈ। ਪੁਲਿਸ ਵਲੋਂ ਪੁਖਤਾ ਪ੍ਰਬੰਧ ਕੀਤੇ ਹੋਏ ਹਨ।