ਬਰਨਾਲਾ, 15 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਪੰਜਾਬ ਵਿੱਚ ਅੱਜ ਗ੍ਰਾਮ ਪੰਚਾਇਤਾਂ ਲਈ ਵੋਟਾਂ ਪੈ ਰਹੀਆਂ ਹਨ। ਸੂਬੇ ਭਰ ਦੇ ਪਿੰਡਾਂ ਵਿੱਚ ਵੋਟਾਂ ਪੈਣ ਦਾ ਕੰਮ ਜਾਰੀ ਹੈ। ਬਰਨਾਲਾ ਜ਼ਿਲ੍ਹੇ ਵਿਚੋਂ ਇਕ ਅਜਿਹੀ ਖਬਰ ਸਾਹਮਣੇ ਆਈ ਹੈ, ਜਿੱਥੇ ਚੋਣ ਡਿਊਟੀ ਵਿੱਚ ਤੈਨਾਤ ਪੁਲਿਸ ਮੁਲਾਜ਼ਮ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਮੁਲਾਜ਼ਮ ਦੀ ਪਹਿਚਾਣ ਲੱਖਾ ਸਿੰਘ ਵਾਸੀ ਤਰਨਤਾਰਨ ਵਜੋਂ ਹੋਈ ਹੈ। ਮ੍ਰਿਤਕ ਆਈਆਰਬੀ ਯੂਨਿਟ ਵਿੱਚ ਤੈਨਾਤ ਸੀ।
ਮਿਲੀ ਜਾਣਕਾਰੀ ਅਨੁਸਾਰ ਪੁਲਿਸ ਮੁਲਾਜ਼ਮ ਚੋਣ ਡਿਊਟੀ ਦੌਰਾਨ ਪਿੰਡ ਢਿੱਲਵਾਂ ਵਿਖੇ ਪੋਲਿੰਗ ਬੂਥ ਉਤੇ ਤੈਨਾਤ ਸੀ। ਮੁਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਰਮਚਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ ਹੈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਭੇਜ ਦਿੱਤਾ ਹੈ।
Published on: ਅਕਤੂਬਰ 15, 2024 12:11 ਬਾਃ ਦੁਃ