ਚੰਡੀਗੜ੍ਹ, 15 ਅਕਤੂਬਰ, ਦੇਸ਼ ਕਲਿੱਕ ਬਿਓਰੋ
ਜਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ 10 ਸਾਲਾਂ ਵਾਸਤੇ ਅਕਾਲੀ ਦਲ ਵਿੱਚੋਂ ਬਾਹਰ ਕੱਢਣ ਦੇ ਆਦੇਸ਼ ਦਿੱਤੇ ਗਏ ਹਨ। ਸਿੰਘ ਸਹਿਬਾਨ ਨੇ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਹੁਕਮ ਦਿੱਤਾ ਕਿ ਵਿਰਸਾ ਸਿੰਘ ਵਲਟੋਹਾ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਅਕਾਲੀ ਦਲ ਵਿਚੋਂ 10 ਸਾਲ ਲਈ ਬਾਹਰ ਕੱਢਿਆ ਜਾਵੇ। ਸਿੰਘ ਸਾਹਿਬਾਨਾਂ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਅੱਜ ਸਵੇਰੇ ਵਲਟੋਹਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਨ ਅਤੇ ਉਨ੍ਹਾਂ ਨੇ ਮੁਆਫ਼ੀ ਵੀ ਮੰਗੀ ਹੈ, ਪਰ ਵਲਟੋਹਾ ਨੇ ਸਿੰਘ ਸਾਹਿਬਾਨ ਦੀ ਕਿਰਦਾਰਕੁਸ਼ੀ ਕੀਤੀ ਹੈ।
ਵਲਟੋਹਾ ਨੂੰ ਜਥੇਦਾਰ ਅਕਾਲ ਤਖਤ ਵੱਲੋਂ ਅਕਾਲੀ ਦਲ ‘ਚੋਂ ਬਾਹਰ ਕੱਢਣ ਦੇ ਆਦੇਸ਼