ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਉਤੇ ਚੋਣਾਂ ਦਾ ਐਲਾਨ

ਚੋਣਾਂ ਪੰਜਾਬ

ਨਵੀਂ ਦਿੱਲੀ, 15 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਭਾਰਤ ਦੇ ਮੁੱਖ ਚੋਣ ਕਮਿਸ਼ਨ ਨੇ ਅੱਜ ਪੰਜਾਬ ਵਿੱਚ ਹੋਣ ਵਾਲੀਆਂ 4 ਵਿਧਾਨ ਸਭਾ ਸੀਟਾਂ ਉਤੇ ਹੋਣ ਵਾਲੀਆਂ ਜਿਮਨੀ ਚੋਣਾਂ ਲਈ ਮਿਤੀ ਦਾ ਐਲਾਨ ਕਰ ਦਿੱਤਾ। ਪੰਜਾਬ ਵਿੱਚ ਚਾਰ ਵਿਧਾਨ ਸਭਾ ਸੀਟਾਂ ਬਰਨਾਲਾ, ਚੱਬੇਵਾਲ, ਡੇਰਾ ਬਾਬਾ ਨਾਨਕ ਅਤੇ ਗਿੱਦੜਬਾਹਾ ਵਿੱਚ 13 ਨਵੰਬਰ ਨੂੰ ਵੋਟਾਂ ਪੈਣਗੀਆਂ। ਜਦੋਂ ਕਿ ਨਤੀਜੇ 23 ਨਵੰਬਰ ਨੂੰ ਆਉਣਗੇ। ਜ਼ਿਕਰਯੋਗ ਹੈ ਕਿ ਇਨ੍ਹਾਂ ਚਾਰ ਵਿਧਾਨ ਸਭਾ ਸੀਟਾਂ ਉਤੇ ਪਹਿਲਾਂ ਚੋਣ ਜਿੱਤੇ ਵਿਧਾਇਕਾਂ ਲੋਕ ਸਭਾ ਦੀ ਚੋਣ ਲੜੇ ਸਨ। ਲੋਕ ਸਭਾ ਮੈਂਬਰ ਜਿੱਤਣ ਤੋਂ ਬਾਅਦ ਉਨ੍ਹਾਂ ਆਪਣੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸ ਕਾਰਨ ਇਹ ਚਾਰ ਵਿਧਾਨ ਸਭਾ ਸੀਟਾਂ ਖਾਲੀ ਹੋ ਗਈਆਂ ਸਨ।

Leave a Reply

Your email address will not be published. Required fields are marked *