ਨਵੀਂ ਦਿੱਲੀ: 15 ਅਕਤੂਬਰ, ਦੇਸ਼ ਕਲਿੱਕ ਬਿਓਰੋ
ਭਾਰਤੀ ਚੋਣ ਕਮਿਸ਼ਨ ਵੱਲੋਂ ਮਹਾਰਾਸ਼ਟਰ ਅਤੇ ਝਾਰਖੰਡ ਵਿਧਾਨ ਸਭਾ ਚੋਣਾਂ ਦੇ ਲਈ ਚੋਣ ਤਰੀਕਾਂ ਦਾ ਐਲਾਨ ਕੀਤਾ ਹੈ।
ਮਹਾਰਾਸ਼ਟਰ ਵਿੱਚ ਇੱਕ ਪੜਾਅ ਵਿੱਚ ਅਤੇ ਝਾਰਖੰਡ ਵਿੱਚ ਦੋ ਪੜਾਵਾਂ ਵਿੱਚ ਚੋਣਾਂ ਹੋਣਗੀਆਂ। ਮਹਾਰਾਸ਼ਟਰ ਵਿੱਚ 20 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ ਝਾਰਖੰਡ ਵਿੱਚ ਪਹਿਲੇ ਪੜਾਅ ‘ਚ 13 ਨਵੰਬਰ ਅਤੇ ਦੂਜੇ ਪੜਾਅ ‘ਚ 20 ਨਵੰਬਰ ਨੂੰ ਵੋਟਿੰਗ ਹੋਵੇਗੀ। ਨਤੀਜੇ 23 ਨਵੰਬਰ ਨੂੰ ਆਉਣਗੇ।ਦੋ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਾਲ ਹੀ 48 ਵਿਧਾਨ ਸਭਾ ਅਤੇ 2 ਲੋਕ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਵੀ ਦੋ ਪੜਾਵਾਂ ਵਿੱਚ ਹੋਣਗੀਆਂ। 13 ਨਵੰਬਰ ਨੂੰ 47 ਵਿਧਾਨ ਸਭਾ ਅਤੇ ਇੱਕ ਲੋਕ ਸਭਾ ਸੀਟਾਂ ਲਈ ਵੋਟਿੰਗ ਹੋਵੇਗੀ। ਇੱਕ ਵਿਧਾਨ ਸਭਾ ਅਤੇ ਇੱਕ ਲੋਕ ਸਭਾ ਸੀਟ ਲਈ 20 ਨਵੰਬਰ ਨੂੰ ਵੋਟਿੰਗ ਹੋਵੇਗੀ। ਨਤੀਜੇ ਵ 23 ਨਵੰਬਰ ਨੂੰ ਆਉਣਗੇ।