ਨਵੀਂ ਦਿੱਲੀ, 15 ਅਕਤੂਬਰ, ਦੇਸ਼ ਕਲਿਕ ਬਿਊਰੋ :
ਕੈਨੇਡਾ ਨਾਲ ਸਬੰਧਾਂ ਵਿੱਚ ਤਣਾਅ ਦਰਮਿਆਨ ਭਾਰਤ ਨੇ ਸੋਮਵਾਰ, 14 ਅਕਤੂਬਰ ਨੂੰ ਕਾਰਜਕਾਰੀ ਹਾਈ ਕਮਿਸ਼ਨਰ ਸਟੀਵਰਟ ਰੌਸ ਵ੍ਹੀਲਰ ਸਮੇਤ 6 ਕੈਨੇਡੀਅਨ ਡਿਪਲੋਮੈਟਾਂ ਨੂੰ ਦੇਸ਼ ਵਿੱਚੋਂ ਵਾਪਸ ਭੇਜ ਦਿੱਤਾ ਹੈ। ਉਨ੍ਹਾਂ ਨੂੰ 19 ਅਕਤੂਬਰ ਦੀ ਅੱਧੀ ਰਾਤ 12 ਤੱਕ ਦਾ ਸਮਾਂ ਦਿੱਤਾ ਗਿਆ ਹੈ। ਦੂਜੇ ਪਾਸੇ ਰਾਇਟਰਜ਼ ਦੀ ਰਿਪੋਰਟ ਮੁਤਾਬਕ ਕੈਨੇਡਾ ਨੇ ਵੀ 6 ਭਾਰਤੀ ਡਿਪਲੋਮੈਟਾਂ ਨੂੰ ਦੇਸ਼ ਛੱਡਣ ਲਈ ਕਿਹਾ ਹੈ।
ਇਸ ਤੋਂ ਪਹਿਲਾਂ ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਵਿੱਚ ਆਪਣੇ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਨੂੰ ਵੀ ਵਾਪਸ ਬੁਲਾ ਲਿਆ ਹੈ। ਦਰਅਸਲ, ਇਹ ਕਾਰਵਾਈ ਐਤਵਾਰ ਨੂੰ ਟਰੂਡੋ ਸਰਕਾਰ ਵੱਲੋਂ ਭੇਜੇ ਗਏ ਪੱਤਰ ਤੋਂ ਬਾਅਦ ਹੋਈ ਹੈ। ਇਸ ਵਿੱਚ ਭਾਰਤੀ ਹਾਈ ਕਮਿਸ਼ਨਰ ਅਤੇ ਕੁਝ ਹੋਰ ਡਿਪਲੋਮੈਟਾਂ ਨੂੰ ਕੈਨੇਡੀਅਨ ਨਾਗਰਿਕ ਦੇ ਕਤਲ ਵਿੱਚ ਸ਼ੱਕੀ ਵਜੋਂ ਨਾਮਜ਼ਦ ਕੀਤਾ ਗਿਆ ਸੀ।