ਅਕਾਲੀ ਦਲ ’ਚੋਂ ਕੱਢੇ ਜਾਣ ਤੋਂ ਪਹਿਲਾਂ ਵਿਰਸਾ ਸਿੰਘ ਵਲਟੋਹਾ ਨੇ ਦਿੱਤਾ ਅਸਤੀਫਾ

ਪੰਜਾਬ

ਚੰਡੀਗੜ੍ਹ, 15 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਵਿੱਚੋਂ ਕੱਢੇ ਜਾਣ ਤੋਂ ਪਹਿਲਾਂ ਹੀ ਵਿਰਸਾ ਸਿੰਘ ਵਲਟੋਹਾ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਜ਼ਿਕਰਯੋਗ ਹੈ ਕਿ ਜਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ 10 ਸਾਲਾਂ ਵਾਸਤੇ ਅਕਾਲੀ ਦਲ ਵਿੱਚੋਂ ਬਾਹਰ ਕੱਢਣ ਦੇ ਆਦੇਸ਼ ਦਿੱਤੇ ਗਏ ਸਨ। ਸਿੰਘ ਸਹਿਬਾਨ ਨੇ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਹੁਕਮ ਦਿੱਤਾ ਕਿ ਵਿਰਸਾ ਸਿੰਘ ਵਲਟੋਹਾ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਅਕਾਲੀ ਦਲ ਵਿਚੋਂ 10 ਸਾਲ ਲਈ ਬਾਹਰ ਕੱਢਿਆ ਜਾਵੇ। ਸਿੰਘ ਸਾਹਿਬਾਨਾਂ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਅੱਜ ਸਵੇਰੇ ਵਲਟੋਹਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਨ ਅਤੇ ਉਨ੍ਹਾਂ ਨੇ ਮੁਆਫ਼ੀ ਵੀ ਮੰਗੀ ਹੈ, ਪਰ ਵਲਟੋਹਾ ਨੇ ਸਿੰਘ ਸਾਹਿਬਾਨ ਦੀ ਕਿਰਦਾਰਕੁਸ਼ੀ ਕੀਤੀ ਹੈ।

ਅਕਾਲੀ ਦਲ ਵੱਲੋਂ ਪਾਰਟੀ ਵਿੱਚ ਕੱਢੇ ਜਾਣ ਤੋਂ ਪਹਿਲਾਂ ਹੀ ਵਿਰਸਾ ਸਿੰਘ ਵਲਟੋਹਾ ਨੇ ਆਪਣੇ ਆਪ ਪਾਰਟੀ ਵਿਚੋਂ ਅਸਤੀਫਾ ਦੇ ਦਿੱਤਾ ਹੈ। ਵਿਰਸਾ ਸਿੰਘ ਵਲਟੋਹਾ ਨੇ ਕਿਹਾ :

ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਅੱਜ ਸਿੰਘ ਸਾਹਿਬਾਨ ਸਾਮਣੇ ਹੋਈ ਮੇਰੀ ਪੇਸ਼ੀ ਤੋਂ ਬਾਦ ਮੇਰੇ ਬਾਰੇ ਜੋ ਆਦੇਸ਼ ਜਾਰੀ ਕੀਤਾ ਗਿਆ ਹੈ ਉਸਨੂੰ ਸਿਰ ਝੁਕਾਕੇ ਪ੍ਰਵਾਨ ਕਰਦਾ ਹਾਂ।

ਇਸ ਆਦੇਸ਼ ਨੂੰ ਲਾਗੂ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਕਿਸੇ ਵੀ ਸੰਕਟ ‘ਚ ਪਾਏ ਬਿਨਾਂ ਮੈਂ ਖੁਦ ਹੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਨੂੰ ਛੱਡਦਾ ਹਾਂ।ਮੈਨੂੰ ਪਤਾ ਹੈ ਕਿ ਅਕਾਲੀ ਦਲ ਦੀ ਲੀਡਰਸ਼ਿਪ ਮੈਨੂੰ ਬਹੁਤ ਪਿਆਰ ਕਰਦੀ ਹੈ ਤੇ ਉਹ ਮੈਨੂੰ ਹਮੇਸ਼ਾਂ ਹੀ ਪੰਥਕ ਸੋਚ ਵਾਲੇ ਟਕਸਾਲੀ ਅਕਾਲੀ ਦਾ ਦਰਜਾ ਦੇਂਦੀ ਹੈ।

ਮੇਰੀਆਂ ਰਗਾਂ ‘ਚ ਅਕਾਲੀ ਖੂਨ ਵਗਦਾ ਹੈ ਤੇ ਹਮੇਸ਼ਾਂ ਵਗਦਾ ਰਹੇਗਾ।

ਮੈਨੂੰ ਸਿੰਘ ਸਾਹਿਬਾਨ ਦਾ ਆਦੇਸ਼ ਇੱਕ ਨਿਮਾਣੇ ਸਿੱਖ ਦੇ ਤੌਰ ‘ਤੇ ਰੂਹ ਤੋਂ ਪ੍ਰਵਾਨ ਹੈ।ਸ਼੍ਰੀ ਅਕਾਲ ਤਖਤ ਸਾਹਿਬ ਤੋਂ ਹਮੇਸ਼ਾਂ ਸੰਗਤ ਨੂੰ ਅਕਾਲੀ ਦਲ ਦੇ ਨਾਲ ਜੋੜਿਆ ਹੀ ਜਾਂਦਾ ਰਿਹਾ ਹੈ।ਮੇਰੀ ਜ਼ਿੰਦਗੀ ਵਿੱਚ ਇੱਕ ਅਕਾਲੀ ਨੂੰ ਅਕਾਲੀ ਦਲ ਨਾਲੋਂ ਤੋੜਣ ਲਈ ਸ਼ਾਇਦ ਸਿੱਖ ਰਾਜਨੀਤੀ ਵਿੱਚ ਇਹ ਪਹਿਲਾ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਆਦੇਸ਼ ਆਇਆ ਹੈ।ਅੱਜ ਅਕਾਲੀ ਵਿਰੋਧੀ ਸ਼ਕਤੀਆਂ ਜਰੂਰ ਖੁਸ਼ ਹੋਣਗੀਆਂ।ਹਾਂ ਗਿਆਨੀ ਹਰਪ੍ਰੀਤ ਹੋਰਾਂ ਨੇ ਅਜਿਹਾ ਆਦੇਸ਼ ਕਰਵਾਕੇ ਅਕਾਲੀ ਸਫਾਂ ਵਿੱਚ ਦਹਿਸ਼ਤ ਪੈਦਾ ਕਰਨ ਦੀ ਜਰੂਰ ਕੋਸ਼ਿਸ਼ ਕੀਤੀ ਹੈ।ਪਰ ਤਖਤਾਂ ਤੋਂ ਸਿੱਖਾਂ ਵਿੱਚ ਦਹਿਸ਼ਤ ਪੈਦਾ ਕਰਨ ਲਈ ਕਦਮ ਨਹੀਂ ਚੁੱਕੇ ਜਾਂਦੇ ਸਗੋਂ ਸਿੱਖੀ ਨਾਲ ਜੋੜਣ ਤੇ ਅਕਾਲੀ ਸੋਚ ਨਾਲ ਜੋੜਨ ਦੇ ਯਤਨ ਕੀਤੇ ਜਾਂਦੇ ਰਹੇ ਹਨ।

ਮੈਂ ਤਾਂ ਅੱਜ ਆਪਣਾ ਪੱਖ ਨਿਮਰਤਾ ਨਾਲ ਸਿੰਘ ਸਾਹਿਬਾਨ ਅੱਗੇ ਰੱਖਿਆ ਸੀ।ਜਿਸਦੀ ਸਾਰੀ ਵੀਡੀਓਗ੍ਰਾਫੀ ਕੀਤੀ ਗਈ ਸੀ।ਮੈਨੂੰ ਸਿੰਘ ਸਾਹਿਬਾਨ ਨੇ ਪੇਸ਼ੀ ਦੀ ਮੀਟਿੰਗ ਸ਼ੁਰੂ ਹੋਣ ਵੇਲੇ ਕਿਹਾ ਸੀ ਕਿ,ਤੁਹਾਡੀ ਸਾਰੀ ਸੁਣਵਾਈ ਦੀ ਵੀਡੀਓਗ੍ਰਾਫੀ ਕੀਤੀ ਜਾ ਰਹੀ ਹੈ ਜੋ ਬਾਦ ਵਿੱਚ ਮੀਡੀਆ ਨੂੰ ਜਾਰੀ ਕੀਤੀ ਜਾਵੇਗੀ।ਮੇਰੀ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੂੰ ਬੇਨਤੀ ਹੈ ਕਿ ਉਹ ਵੀਡੀਓਗ੍ਰਾਫੀ ਦੀ ਵੀਡੀਓ ਮੀਡੀਆ ਨੂੰ ਜਨਤਕ ਕਰਨ ਦੀ ਕਿਰਪਾਲਤਾ ਕਰਨ।

ਮੇਰੀ ਬੇਨਤੀ ਹੈ ਕਿ ਮੇਰੇ ਸਪਸ਼ਟੀਕਰਨ ਦੀ ਚਿੱਠੀ ਤੇ ਪੈਨਡਰਾਈਵ (pendrive) ਜਿਸ ਵਿੱਚ ਗਿਆਨੀ ਹਰਪ੍ਰੀਤ ਸਿੰਘ ਜੀ ਦੀਆਂ BJP ਤੇ ਕੇਂਦਰ ਸਰਕਾਰ ਨਾਲ ਸਾਂਝ ਨੂੰ ਸਾਬਤ ਕਰਦੇ ਹੋਏ ਡਾਕੂਮੈਂਟਸ ਪੇਸ਼ ਕੀਤੇ ਗਏ ਸੀ ਉਹ ਵੀ ਜਨਤਕ ਕਰਨ ਦੀ ਕਿਰਪਾਲਤਾ ਕਰਨ।

ਜੇਕਰ ਕਿਸੇ ਕਾਰਨ ਸ਼੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵੱਲੋਂ ਮੇਰੀ ਸਪੱਸ਼ਟੀਕਰਨ ਵਾਲੀ ਪੱਤ੍ਰਿਕਾ ਤੇ ਸਬੂਤਾਂ ਵਾਲੀ pendrive ਨਹੀਂ ਜਾਰੀ ਹੁੰਦੀ ਤਾਂ ਮੈਂ ਕੱਲ ਨੂੰ ਇਹ ਸਭ ਕੁੱਝ ਆਪ ਜਨਤਕ ਕਰਾਂਗਾ।

ਭੁੱਲ ਚੁੱਕ ਦੀ ਮਾਫੀ।

(ਹਲਕਾ ਖੇਮਕਰਨ ਦੇ ਲੋਕਾਂ ਨੂੰ ਮੇਰੀ ਬੇਨਤੀ ਹੈ ਕਿ ਮੈਂ ਤੇ ਮੇਰਾ ਪਰਿਵਾਰ ਪਹਿਲਾਂ ਦੀ ਤਰਾਂ ਹੀ ਰਾਜਨੀਤੀ ਵਿੱਚ ਸਰਗਰਮ ਰਹਾਂਗੇ।ਲੋਕਾਂ ਦੇ ਦੁੱਖ ਸੁੱਖ ਦੇ ਭਾਈਵਾਲ ਤੇ ਕੰਮਾਂ ਲਈ ਹਮੇਸ਼ਾਂ ਹਾਜਰ ਰਹਾਂਗੇ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।