ਕਿਸਾਨ ਭਲਕੇ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਕਰਨਗੇ ਮੁਫ਼ਤ, 18 ਨੂੰ BJP ਤੇ APP ਆਗੂਆਂ ਦੇ ਘਰਾਂ ਅੱਗੇ ਲਾਉਣਗੇ ਪੱਕੇ ਮੋਰਚੇ

ਪੰਜਾਬ

ਚੰਡੀਗੜ੍ਹ, 16 ਅਕਤੂਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਕਿਸਾਨਾਂ ਵੱਲੋਂ 17 ਅਕਤੂਬਰ ਨੂੰ ਸਾਰੇ ਟੋਲ ਪਲਾਜ਼ੇ ਮੁਫ਼ਤ ਕੀਤੇ ਜਾਣਗੇ।ਜਦੋਂ ਕਿ 18 ਅਕਤੂਬਰ ਨੂੰ ਆਮ ਆਦਮੀ ਪਾਰਟੀ (ਆਪ) ਅਤੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਪੱਕੇ ਮੋਰਚੇ ਲਗਾਏ ਜਾਣਗੇ।ਮੁੱਖ ਤੌਰ ’ਤੇ ਭਾਜਪਾ ਆਗੂਆਂ ਅਰਵਿੰਦ ਖੰਨਾ, ਪ੍ਰਨੀਤ ਕੌਰ ਅਤੇ ‘ਆਪ’ ਦੇ ਸਾਰੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਮੋਰਚਾ ਲਾਇਆ ਜਾਵੇਗਾ।ਇਹ ਫੈਸਲਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲਿਆ ਗਿਆ ਹੈ। ਇਹ ਫੈਸਲਾ ਝੋਨੇ ਦੀ ਸਹੀ ਖਰੀਦ ਨਾ ਹੋਣ ਦੇ ਵਿਰੋਧ ਵਿੱਚ ਲਿਆ ਗਿਆ।ਕਿਸਾਨਾਂ ‘ਚ ਕੇਂਦਰ ਅਤੇ ਪੰਜਾਬ ਸਰਕਾਰ ਦੋਵਾਂ ਖਿਲਾਫ ਰੋਸ ਹੈ।
ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਜਥੇਬੰਦੀ ਦੀ 5 ਮੈਂਬਰੀ ਸੂਬਾ ਲੀਡਰਸ਼ਿਪ ਟੀਮ ਨੇ ਇਹ ਫੈਸਲਾ ਲਿਆ ਹੈ। ਫੈਸਲੇ ਅਨੁਸਾਰ ਦੋਵੇਂ ਤਰ੍ਹਾਂ ਦੇ ਮੋਰਚੇ ਦਿਨ-ਰਾਤ ਜਾਰੀ ਰਹਿਣਗੇ। ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਕਈ ਮੰਗਾਂ ਹਨ। ਇਨ੍ਹਾਂ ਮੰਗਾਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ‘ਤੇ ਝੋਨੇ ਦੀ ਨਿਰਵਿਘਨ ਖਰੀਦ ਸ਼ੁਰੂ ਕਰਨਾ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਮੰਗਾਂ ਇਸ ਵਿੱਚ ਸ਼ਾਮਲ ਹਨ।ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਦੀ ਭਾਜਪਾ ਅਤੇ ਸੂਬੇ ਦੀ ‘ਆਪ’ ਸਰਕਾਰ ਗੰਭੀਰਤਾ ਨਹੀਂ ਦਿਖਾ ਰਹੀ ਹੈ।

Leave a Reply

Your email address will not be published. Required fields are marked *