ਚੰਡੀਗੜ੍ਹ, 16 ਅਕਤੂਬਰ, ਦੇਸ਼ ਕਲਿਕ ਬਿਊਰੋ :
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ 15 ਅਕਤੂਬਰ ਮੰਗਲਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ, ਜਿਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਛੱਡਣ ਦਾ ਹੁਕਮ ਸੁਣਾਇਆ ਗਿਆ ਸੀ। ਉਨ੍ਹਾਂ ਵੱਲੋਂ ਭੇਜਿਆ ਗਿਆ ਅਸਤੀਫਾ ਅਕਾਲੀ ਦਲ ਨੇ ਪ੍ਰਵਾਨ ਕਰ ਲਿਆ ਹੈ। ਇਹ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਦਿੱਤੀ ਹੈ। ਦਲਜੀਤ ਚੀਮਾ ਨੇ ਇੱਕ ਪੱਤਰ ਸਾਂਝਾ ਕਰਦਿਆਂ ਇਹ ਜਾਣਕਾਰੀ ਦਿੱਤੀ ਹੈ।
ਇਹ ਵੀ ਪੜ੍ਹੋ: ਚੰਡੀਗੜ੍ਹ ‘ਚ ਆਉਣਗੇ VVIP, ਦੋ ਦਿਨ ਕਈ ਸੜਕਾਂ ਰਹਿਣਗੀਆਂ ਬੰਦ, ਐਡਵਾਈਜ਼ਰੀ ਜਾਰੀ
ਚੀਮਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਲਿਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਵਿਰਸਾ ਸਿੰਘ ਵਲਟੋਹਾ ਦਾ ਮੁੱਢਲੀ ਮੈਂਬਰਸ਼ਿਪ ਅਤੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ ਤੁਰੰਤ ਪ੍ਰਭਾਵ ਨਾਲ ਪ੍ਰਵਾਨ ਕਰ ਲਿਆ ਹੈ।ਉਨ੍ਹਾਂ ਅਸਤੀਫ਼ੇ ਦੀ ਕਾਪੀ ਵੀ ਨੱਥੀ ਕੀਤੀ ਹੈ।
Published on: ਅਕਤੂਬਰ 16, 2024 1:34 ਬਾਃ ਦੁਃ