ਚੰਡੀਗੜ੍ਹ ‘ਚ ਆਉਣਗੇ VVIP, ਦੋ ਦਿਨ ਕਈ ਸੜਕਾਂ ਰਹਿਣਗੀਆਂ ਬੰਦ, ਐਡਵਾਈਜ਼ਰੀ ਜਾਰੀ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 16 ਅਕਤੂਬਰ, ਦੇਸ਼ ਕਲਿਕ ਬਿਊਰੋ:
ਪੰਚਕੂਲਾ ਵਿੱਚ ਹੋਣ ਵਾਲੇ ਸਹੁੰ ਚੁੱਕ ਸਮਾਗਮ ਕਾਰਨ ਬੁੱਧਵਾਰ ਅਤੇ ਵੀਰਵਾਰ ਨੂੰ ਸ਼ਹਿਰ ਵਿੱਚ ਹੋਰ ਵੀ.ਵੀ.ਆਈ.ਪੀ. ਮੂਵਮੈਂਟ ਰਹੇਗੀ।ਇਸ ਸਬੰਧੀ ਚੰਡੀਗੜ੍ਹ ਪੁਲਿਸ ਨੇ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਬੁੱਧਵਾਰ ਨੂੰ ਕਈ ਸੜਕਾਂ ਬੰਦ ਰਹਿਣਗੀਆਂ ਅਤੇ ਕਈਆਂ ‘ਤੇ ਰੂਟ ਮੋੜ ਦਿੱਤੇ ਜਾਣਗੇ।
ਵੀ.ਵੀ.ਆਈ.ਪੀ. ਮੂਵਮੈਂਟ ਦੌਰਾਨ, ਟਰੈਫਿਕ ਨੂੰ ਦੱਖਣੀ ਰੂਟ ‘ਤੇ ਏਅਰਪੋਰਟ ਲਾਈਟ ਪੁਆਇੰਟ ਤੋਂ ਟ੍ਰਿਬਿਊਨ ਚੌਕ ਤੱਕ, ਪੂਰਬੀ ਰੂਟ ‘ਤੇ ਟ੍ਰਿਬਿਊਨ ਚੌਕ ਤੋਂ ਟਰਾਂਸਪੋਰਟ ਲਾਈਟ ਪੁਆਇੰਟ ਅਤੇ ਟਰਾਂਸਪੋਰਟ ਲਾਈਟ ਪੁਆਇੰਟ ਤੋਂ ਕੇਂਦਰੀ ਰੂਟ ‘ਤੇ ਢਿੱਲੋਂ ਬੈਰੀਅਰ ਵੱਲ ਮੋੜਿਆ/ਰੋਕਿਆ ਜਾਵੇਗਾ।
ਇਹ ਸੜਕਾਂ ਸਵੇਰੇ 11:30 ਤੋਂ 12:30 ਵਜੇ ਤੱਕ ਅਤੇ ਬਾਅਦ ਦੁਪਹਿਰ 3 ਤੋਂ 4 ਵਜੇ ਤੱਕ ਆਮ ਆਵਾਜਾਈ ਲਈ ਬੰਦ ਰਹਿਣਗੀਆਂ। ਇਸ ਤੋਂ ਇਲਾਵਾ, ਟ੍ਰੈਫਿਕ ਪੁਲਿਸ ਅਨੁਸਾਰ, ਕੁਝ ਹੋਰ ਸੜਕਾਂ ‘ਤੇ ਆਵਾਜਾਈ ਨੂੰ ਰੋਕਿਆ/ਡਾਇਵਰਟ ਕੀਤਾ ਜਾ ਸਕਦਾ ਹੈ।
ਕਿਸੇ ਵੀ ਭੀੜ-ਭੜੱਕੇ/ਅਸੁਵਿਧਾ ਤੋਂ ਬਚਣ ਲਈ ਵਾਹਨ ਚਾਲਕਾਂ ਨੂੰ ਬਦਲਵੇਂ ਰੂਟ ਲੈਣ ਦੀ ਸਲਾਹ ਦਿੱਤੀ ਗਈ ਹੈ। ਵਾਹਨ ਚਾਲਕ ਆਪਣੇ ਵਾਹਨ ਸਾਈਕਲ ਟਰੈਕਾਂ/ਪੈਦਲ ਚੱਲਣ ਵਾਲੇ ਰੂਟਾਂ ਅਤੇ ਨੋ ਪਾਰਕਿੰਗ ਏਰੀਆ ‘ਚ ਪਾਰਕ ਨਾ ਕਰਨ ਨਹੀਂ ਤਾਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਵਾਹਨਾਂ ਨੂੰ ਟੋਅ ਕੀਤਾ ਜਾਵੇਗਾ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।