ਜੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਪ੍ਰਵਾਨ ਕੀਤਾ ਤਾਂ ਸਾਰੇ ਸਿੰਘ ਸਹਿਬਾਨ ਅਸਤੀਫਾ ਦੇਣਗੇ : ਜਥੇਦਾਰ ਰਘਬੀਰ ਸਿੰਘ

ਪੰਜਾਬ

ਅੰਮ੍ਰਿਤਸਰ, 16 ਅਕਤੂਬਰ, ਦੇਸ਼ ਕਲਿਕ ਬਿਊਰੋ :

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਨੇ SGPC ਪ੍ਰਧਾਨ ਨੂੰ ਗਿਆਨੀ ਹਰਪ੍ਰੀਤ ਸਿੰਘ, ਜਥੇਦਾਰ ਸ੍ਰੀ ਦਮਦਮਾ ਸਾਹਿਬ ਦਾ ਅਸਤੀਫਾ ਨਾ ਮਨਜੂਰ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਅਸਤੀਫਾ ਮਨਜ਼ੂਰ ਹੋਇਆ ਤਾਂ ਬਾਕੀ ਜੱਥੇਦਾਰ ਵੀ ਦੇਣਗੇ ਅਸਤੀਫਾ ਦੇਣਗੇ। ਉਨ੍ਹਾਂ ਇਹ ਕਿਹਾ ਜੇਕਰ ਅਸਤੀਫਾ ਮਨਜ਼ੂਰ ਹੋ ਗਿਆ ਤਾਂ ਮੈਂ ਵੀ ਅਸਤੀਫ਼ਾ ਦੇਵਾਂਗਾ।

ਉਨ੍ਹਾਂ ਕਿਹਾ ਕਿ ਜਥੇਦਾਰ ਦਮਦਮਾ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਪਰਿਵਾਰ ਪ੍ਰਤੀ ਗਲਤ ਸ਼ਬਦਾਵਲੀ ਵਰਤੀ ਜਾ ਰਹੀ ਹੈ ਅਤੇ ਉਨ੍ਹਾ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਬਾਦਸਤੂਰ ਗਿਆਨੀ ਹਰਪ੍ਰੀਤ ਸਿੰਘ ਦੀ ਕਿਰਦਾਰਕੁਸ਼ੀ ਕਰ ਰਿਹਾ ਹੈ। ਜਥੇਦਾਰ ਦੇ ਪਰਿਵਾਰ ‘ਤੇ ਬੱਚਿਆਂ ਬਾਰੇ ਘਟੀਆ ਇਲਜ਼ਾਮ ਤਰਾਸ਼ੀ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਸਿੱਖ ਤਾਂ ਦੂਸਰਿਆਂ ਦੇ ਪਰਿਵਾਰਾਂ ਦੀ ਰੱਖਿਆ ਕਰਨ ਵਾਲੀ ਕੌਮ ਹੈ ਪਰ ਇਹ ਜਥੇਦਾਰਾਂ ਨੂੰ ਧਮਕੀਆਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮੇਰੇ ਪਰਿਵਾਰ ਤੇ ਬੱਚਿਆਂ ਦੀ ਰੇਕੀ ਕੀਤੀ ਜਾ ਰਹੀ ਹੈ ਕਿ ਉਹ ਕਿੱਥੇ ਰਹਿ ਰਹੇ ਹਨ। ਉਨ੍ਹਾਂ ਐਸ ਜੀ ਪੀ ਸੀ ਪ੍ਰਧਾਨ ਨੂੰ ਆਦੇਸ਼ ਦਿੱਤਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਪ੍ਰਵਾਨ ਨਾ ਕੀਤਾ ਜਾਵੇ। ਪਰ ਜੇਕਰ ਅਸਤੀਫਾ ਪ੍ਰਵਾਨ ਕੀਤਾ ਤਾਂ ਬਾਕੀ ਸਾਰੇ ਸਿੰਘ ਸਹਿਬਾਨ ਵੀ ਅਸਤੀਫਾ ਦੇਣ ਲਈ ਮਜ਼ਬੂਰ ਹੋਣਗੇ।

Latest News

Latest News

Leave a Reply

Your email address will not be published. Required fields are marked *