ਨਵੀਂ ਦਿੱਲੀ, 16 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਦਿਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਕੇਂਦਰ ਸਰਕਾਰ ਵੱਲੋਂ ਡੀਏ ਵਿੱਚ ਵਾਧਾ ਕਰਕੇ ਤੋਹਾਫਾ ਦਿੱਤਾ ਗਿਆ ਹੈ। ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਰਮਚਾਰੀਆਂ ਦੇ ਡੀਏ ਵਿੱਚ ਵਾਧਾ ਕੀਤਾ ਗਿਆ ਹੈ। ਕੇਂਦਰ ਸਰਕਾਰ ਨੇ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿੱਚ 3 ਫੀਸਦੀ ਵਾਧਾ ਕਰਨ ਦਾ ਐਲਾਨ ਕੀਤਾ ਹੈ। ਇਸ ਵਾਧੇ ਦੇ ਬਾਅਦ ਡੀਏ ਵਧਕੇ 53 ਫੀਸਦੀ ਹੋ ਗਿਆ ਹੈ, ਇਸ ਤੋਂ ਪਹਿਲਾਂ ਇਸੇ ਸਾਲ ਮਾਰਚ ਵਿੱਚ 4 ਫੀਸਦੀ ਡੀਏ ਵਾਧਾ ਕੀਤਾ ਗਿਆ ਸੀ। ਡੀਏ ਵਿੱਚ ਕੀਤੇ ਤਾਜ਼ਾ ਵਾਧੇ ਦਾ ਲਾਭ 1 ਜੁਲਾਈ 2024 ਤੋਂ ਮਿਲੇਗਾ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ 32 ਡੀਐਸਪੀਜ਼ ਨੂੰ ਤਰੱਕੀ ਦੇ ਕੇ ਬਣਾਇਆ ਐਸਪੀ
Published on: ਅਕਤੂਬਰ 16, 2024 2:07 ਬਾਃ ਦੁਃ