ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਯਤਨਾਂ ਸਦਕਾ ਪਟਿਆਲਾ ਸ਼ਹਿਰੀ ਹਲਕੇ ਦੀ ਇਕਲੌਤੀ ਗ੍ਰਾਮ ਪੰਚਾਇਤ ਨਿਊ ਖੇੜੀ ‘ਚ ਸਰਬਸੰਮਤੀ ਨਾਲ ਹੋਈ ਚੋਣ

Punjab

-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਪਿੰਡ ‘ਚ ਕਰਵਾਈ ਸਰਬਸੰਮਤੀ, ਨਵੀਂ ਪੰਚਾਇਤ ਨੂੰ ਵਧਾਈ-ਅਜੀਤਪਾਲ ਸਿੰਘ ਕੋਹਲੀ
-ਵਿਧਾਇਕ ਕੋਹਲੀ ਦੀ ਅਗਵਾਈ ਹੇਠ ਪਿੰਡ ਦੇ ਵਿਕਾਸ ਲਈ ਰਲਕੇ ਹੰਭਲਾ ਮਾਰਾਂਗੇ-ਸਰਪੰਚ ਤੇ ਪੰਚਾਇਤ ਮੈਂਬਰ
ਪਟਿਆਲਾ, 16 ਅਕਤੂਬਰ: ਦੇਸ਼ ਕਲਿੱਕ ਬਿਓਰੋ
ਪਟਿਆਲਾ ਸ਼ਹਿਰੀ ਹਲਕੇ ਦੀ ਇਕਲੌਤੀ ਗ੍ਰਾਮ ਪੰਚਾਇਤ ਪਿੰਡ ਨਿਊ ਖੇੜੀ ਵਿਖੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਯਤਨਾਂ ਸਦਕਾ ਸਰਬਸੰਮਤੀ ਨਾਲ ਸਰਪੰਚ ਤੇ ਬਾਕੀ ਦੇ ਪੰਚਾਂ ਦੀ ਚੋਣ ਕੀਤੀ ਗਈ। ਇਸ ਚੋਣ ਵਿੱਚ ਬਲਵਿੰਦਰਜੀਤ ਸਿੰਘ ਸੰਧੂ ਨੂੰ ਸਰਪੰਚ ਵਜੋਂ ਅਤੇ 9 ਵਾਰਡਾਂ ਦੇ ਪੰਚਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ, ਜਿਨ੍ਹਾਂ ਵਿੱਚ ਪਰਮਜੀਤ ਸਿੰਘ, ਸ਼ੀਨੂ ਗਰਗ, ਇੰਦਰਜੀਤ ਸਿੰਘ, ਜਸਵੰਤ ਸਿੰਘ, ਬਲਜੀਤ ਸਿੰਘ, ਨਿੱਧੀ ਖੋਸਲਾ, ਜਸਲੀਨ ਕੌਰ, ਦਮਨਪ੍ਰੀਤ ਕੌਰ ਤੇ ਚਿਮਨਾ ਰਾਣੀ ਸ਼ਾਮਲ ਹਨ।
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਗਏ ਐਲਾਨ ਅਨੁਸਾਰ ਪੰਜਾਬ ਸਰਕਾਰ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਵਿਸ਼ੇਸ਼ ਸਹਾਇਤਾ ਦੇਵੇਗੀ, ਜਿਸ ਲਈ ਪਿੰਡ ਵਾਸੀਆਂ ਨੇ ਫੈਸਲਾ ਕੀਤਾ ਕਿ ਉਹ ਆਪਣੇ ਪਿੰਡ ਦੀ ਪੰਚਾਇਤ ਨੂੰ ਸਰਬਸੰਮਤੀ ਨਾਲ ਚੁਨਣਗੇ।
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸਰਪੰਚ ਤੇ ਸਮੁੱਚੀ ਪੰਚਾਇਤ ਨੂੰ ਇਸ ਨੇਕ ਕਾਰਜ ਲਈ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਪਿੰਡ ‘ਚ ਸਰਬਸੰਮਤੀ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਇਸ ਪਿੰਡ ਦੇ ਵਿਕਾਸ ਲਈ ਵਚਨਬੱਧ ਰਹਿਣਗੇ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੇ ਆਪਸੀ ਧੜੇਬੰਦੀ ਤੋਂ ਉੱਪਰ ਉਠ ਕੇ ਜੋ ਫ਼ੈਸਲਾ ਕੀਤਾ ਹੈ ਉਹ ਸ਼ਲਾਘਾਯੋਗ ਹੈ। ਇਸ ਮੌਕੇ ਰਵਿੰਦਰਪਾਲ ਸਿੰਘ ਜੋਨੀ ਕੋਹਲੀ ਅਤੇ ਹੋਰ ਆਗੂ ਵੀ ਹਾਜ਼ਰ ਸਨ।
ਇਸ ਮੌਕੇ ਸਰਪੰਚ ਬਲਵਿੰਦਰਜੀਤ ਸਿੰਘ ਸੰਧੂ ਤੇ ਹੋਰ ਪੰਚਾਂ ਨੇ ਵਿਧਾਇਕ ਕੋਹਲੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੇ ਵਿਧਾਇਕ ਦੀ ਅਗਵਾਈ ਹੇਠ ਪਿੰਡ ਦੇ ਵਿਕਾਸ ਲਈ ਰਲਕੇ ਹੰਭਲਾ ਮਾਰਨਗੇ।ਵਿਧਾਇਕ ਕੋਹਲੀ ਨੇ ਸਮੁੱਚੀ ਪੰਚਾਇਤ ਦਾ ਸਨਮਾਨ ਕੀਤਾ।

Latest News

Latest News

Leave a Reply

Your email address will not be published. Required fields are marked *