8 ਪਿੰਡਾਂ ਵਿੱਚ ਮੁੜ ਪੈਣਗੀਆਂ ਪੰਚਾਇਤੀ ਚੋਣਾਂ ਲਈ ਵੋਟਾਂ

ਪੰਜਾਬ

ਚੰਡੀਗੜ੍ਹ, 16 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਵਿੱਚ ਬੀਤੇ ਕੱਲ੍ਹ  15 ਅਕਤੂਬਰ ਨੂੰ ਗ੍ਰਾਮ ਪੰਚਾਇਤਾਂ ਲਈ ਵੋਟਾਂ ਪੈਣ ਦੌਰਾਨ ਕਈ ਥਾਵਾਂ ਉਤੇ ਬੇਨਿਯਮੀਆਂ, ਹਿੰਸਾ ਹੋਣ ਦੀਆਂ ਖ਼ਬਰਾਂ ਸਾਹਮਣੇ ਆਉਣ ਤੋਂ ਬਾਅਦ ਚੋਣ ਕਮਿਸ਼ਨ ਵੱਲੋਂ ਦੁਬਾਰਾ ਵੋਟਾਂ ਪਾਉਣ ਦਾ ਫੈਸਲਾ ਕੀਤਾ ਗਿਆ ਹੈ। ਸੂਬੇ ਦੇ 4 ਜ਼ਿਲ੍ਹਿਆਂ ਦੀਆਂ 8 ਪੰਚਾਇਤਾਂ ਲਈ ਦੁਬਾਰਾ ਵੋਟਾਂ ਪੈਣਗੀਆਂ।

ਮਾਨਸਾ ਜ਼ਿਲ੍ਹਾ ਦੇ ਮਾਨਸਾ ਖੁਰਦ ਦੀ ਪੰਚਾਇਤ ਲਈ ਅੱਜ ਦੁਬਾਰਾ ਵੋਟਾਂ ਪੈਣਗੀਆਂ। ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਲੋਹਕੇ ਖੁਰਦ ਵਿਚ ਮੁੜ ਪੰਚਾਇਤੀ ਚੋਣਾਂ ਹੋਣਗੀਆਂ। ਮੋਗਾ ਜ਼ਿਲ੍ਹੇ ਦੀ ਪੰਚਾਇਤ ਕੋਟਲਾ ਮੇਹਰ ਸਿੰਘ ਵਾਲਾ ਦੇ ਪੋਲਿੰਗ ਬੂਥ ਨੰਬਰ 118 ਅਤੇ 119 ਵਿਚ ਮੁੜ ਵੋਟਾਂ ਪਾਉਣ ਦੇ ਹੁਕਮ ਦਿੱਤੇ ਗਏ ਹਨ। ਜ਼ਿਲ੍ਹਾ ਪਟਿਆਲਾ ਦੇ ਪਿੰਡ ਖੁੱਡਾ, ਪਿੰਡ ਪੰਚਾਇਤ ਖੇਤੀ ਰਾਜੂ ਅਤੇ ਪਿੰਡ ਪੰਚਾਇਤ ਕਰੀਮ ਨਗਰ ਵਿਚ ਮੁੜ ਚੋਣਾਂ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।

ਪਿੰਡ ਪੰਚਾਇਤ ਲਖਮੀਰ ਉੱਤਰੀ, ਬਲਾਕ ਮਾੜਮੋਟ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਚੋਣ ਰੱਦ ਕਰਨ ਦੇ ਹੁਕਮ ਦਿੱਤੇ ਹਨ ਕਿਉਂਕਿ ਵੋਟਰਾਂ ਨੂੰ ਵੋਟ ਪਾਉਣ ਵਿਚ ਦਿੱਕਤ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਇਲਾਵਾ ਉਮੀਦਵਾਰਾਂ ਦੀ ਮੌਤ ਕਾਰਨ ਕਮਿਸ਼ਨ ਨੇ ਦੋ ਪੰਚਾਇਤਾਂ ਦੀਆਂ ਚੋਣਾਂ ਮੁਲਤਵੀ ਕਰ ਦਿੱਤੀਆਂ ਹਨ। ਇਨ੍ਹਾਂ ਵਿਚ ਪਿੰਡ ਪੰਚਾਇਤ ਲੰਗੋਮਾਹਲ ਬਲਾਕ ਰਮਦਾਸ ਅਤੇ ਗ੍ਰਾਮ ਪੰਚਾਇਤ ਕੱਲੂ ਸੋਹਲ ਬਲਾਕ ਕਾਹਨੂੰਵਾਨ ਸ਼ਾਮਲ ਹਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।