ਉਮਰ ਅਬਦੁੱਲਾ ਨੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਰਾਸ਼ਟਰੀ

ਸ਼੍ਰੀਨਗਰ, 16 ਅਕਤੂਬਰ, ਦੇਸ਼ ਕਲਿਕ ਬਿਊਰੋ :
ਨੈਸ਼ਨਲ ਕਾਨਫਰੰਸ (NC) ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸ ਨਾਲ ਉਹ ਇਸ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਪਹਿਲੇ ਮੁੱਖ ਮੰਤਰੀ ਬਣੇ। ਇਹ ਸਮਾਗਮ ਸ਼ੇਰ-ਏ-ਕਸ਼ਮੀਰ ਇੰਟਰਨੈਸ਼ਨਲ ਕਾਨਫਰੰਸ ਸੈਂਟਰ (SKICC), ਸ਼੍ਰੀਨਗਰ ਵਿਖੇ ਹੋਇਆ।

ਸਮਾਗਮ ਵਿੱਚ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਸਪਾ ਮੁਖੀ ਅਖਿਲੇਸ਼ ਯਾਦਵ ਤੇ ਆਪ ਆਗੂ ਸੰਜੇ ਸਿੰਘ ਸਮੇਤ 6 ਪਾਰਟੀਆਂ ਦੇ ਆਗੂ ਹਾਜ਼ਰ ਸਨ। ਕਾਂਗਰਸ ਨੇ ਫੈਸਲਾ ਕੀਤਾ ਹੈ ਕਿ ਉਹ ਸਰਕਾਰ ਵਿੱਚ ਸ਼ਾਮਲ ਨਹੀਂ ਹੋਵੇਗੀ, ਉਸਦਾ ਕੋਈ ਵੀ ਵਿਧਾਇਕ ਮੰਤਰੀ ਨਹੀਂ ਬਣੇਗਾ। ਕਾਂਗਰਸ ਨੇ ਕਿਹਾ ਕਿ ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ ਮਿਲਣ ਤੱਕ ਸੰਘਰਸ਼ ਜਾਰੀ ਰਹੇਗਾ।

Latest News

Latest News

Leave a Reply

Your email address will not be published. Required fields are marked *