ਚੰਡੀਗੜ੍ਹ, 17 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ਵਿੱਚ 19 ਅਕਤੂਬਰ, 2024 ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ ਕੀਤਾ ਹੈ। ਇੱਕ ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਨੂੰ ਮਨਾਉਣ ਦੇ ਅਵਸਰ ਨੂੰ ਮੁੱਖ ਰੱਖਦੇ ਹੋਏ 19 ਅਕਤੂਬਰ, 2024 ਦਿਨ ਸਨੀਵਾਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਅਧਿਸੂਚਨਾ ਜਾਰੀ ਕੀਤੀ ਗਈ ਹੈ।
Published on: ਅਕਤੂਬਰ 17, 2024 1:32 ਬਾਃ ਦੁਃ