ਮੋਰਿੰਡਾ ‘ਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਭਗਵਾਨ ਸ੍ਰੀ ਵਾਲਮੀਕ ਜਯੰਤੀ

ਪੰਜਾਬ

ਮੋਰਿੰਡਾ 17 ਅਕਤੂਬਰ ( ਭਟੋਆ )

ਭਗਵਾਨ ਸ੍ਰੀ ਵਾਲਮੀਕ ਜੀ ਦੀ ਜਯੰਤੀ ਮੌਕੇ  ਮਹਾਂਰਿਸ਼ੀ ਵਾਲਮੀਕ ਸਭਾ ਮੋਰਿੰਡਾ ਵੱਲੋਂ ਸਮੂਹ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਇਸ ਮੌਕੇ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਉਚੇਚੇ ਤੌਰ ਤੇ ਸ਼ਾਮਿਲ ਹੋਏ ,ਉਨਾ ਸਮੂਹ  ਸੰਗਤ ਨੂੰ ਮਹਾਕਾਵੀ ਰਾਮਾਇਣ ਦੇ ਰਚੈਤਾ ਮਹਾਰਿਸ਼ੀ ਵਾਲਮੀਕਿ ਜੀ ਦੀ ਜਯੰਤੀ ਮੌਕੇ ਸਭ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ । ਭਗਵਾਨ ਸ਼੍ਰੀ ਵਾਲਮੀਕ ਜੀ ਨੂੰ ਸਿਜਦਾ ਕੀਤਾ ਅਤੇ ਹਵਨ ਵਿੱਚ ਹਿੱਸਾ ਲਿਆ । ਇਸ ਮੌਕੇ ਤੇ ਸ੍ਰੀ ਚੰਨੀ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਰਾਜਨੀਤਿਕ ਗੱਲਬਾਤ ਨਹੀਂ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਾਂ ਰਿਸ਼ੀ ਵਾਲਮੀਕ ਸਭਾ ਮੋਰਿੰਡਾ ਦੇ ਪ੍ਰਧਾਨ ਸ੍ਰੀ ਹਰੀਪਾਲ ਅਤੇ ਕੌਂਸਲਰ ਸ੍ਰੀ ਰਿੰਪੀ ਕੁਮਾਰ ਨੇ ਦੱਸਿਆ ਕਿ ਭਗਵਾਨ ਸ੍ਰੀ ਵਾਲਮੀਕ ਦੀ ਜੈੰਤੀ ਮੌਕੇ ਉਹਨਾਂ ਵੱਲੋਂ ਰਚਿਤ ਰਮਾਇਣ ਦੇ ਪਾਠ ਦੇ ਭੋਗ ਪਾਏ ਗਏ ਹਵਨ ਕੀਤਾ ਗਿਆ ਅਤੇ ਸੰਕੀਤਨ ਮੰਡਲੀਆਂ ਵੱਲੋਂ ਭਗਵਾਨ ਸ੍ਰੀ ਵਾਲਮੀਕ ਦੇ ਸ਼ਬਦਾਂ ਦਾ ਗੁਣਗਾਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸਮਾਗਮ ਵਿੱਚ ਹੋਰਨਾਂ ਤੋਂ ਬਿਨਾਂ ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ ਜਗਦੇਵ ਸਿੰਘ ਭਟੋਆ,  ਕੌਂਸਲਰ ਰਾਜਪ੍ਰੀਤ ਸਿੰਘ ਰਾਜੀ, ਹਰਜੀਤ ਸਿੰਘ ਸੋਢੀ, ਸੁਰਜੀਤ ਕੁਮਾਰ, ਸੰਦੀਪ ਕੁਮਾਰ ਸੋਨੂ ,ਪੰਡਿਤ ਵਜੀਤ ਚੰਦ, ਪੈਨਸ਼ਨਰ ਐਸੋਸੀਏਸ਼ਨ ਦੇ ਪ੍ਰਧਾਨ ਰਾਜਕੁਮਾਰ ਮੈੰਗੀ, ਅਤੇ ਸੋਨੂੰ ਦਾ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ। ਇਸ ਮੌਕੇ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।