ਨਵੀਂ ਦਿੱਲੀ, 17 ਅਕਤੂਬਰ, ਦੇਸ਼ ਕਲਿਕ ਬਿਊਰੋ :
ਜਸਟਿਸ ਸੰਜੀਵ ਖੰਨਾ ਸੁਪਰੀਮ ਕੋਰਟ ਦੇ 51ਵੇਂ ਚੀਫ਼ ਜਸਟਿਸ ਹੋਣਗੇ। ਸੀਜੇਆਈ ਡੀਵਾਈ ਚੰਦਰਚੂੜ ਨੇ ਸਰਕਾਰ ਨੂੰ ਉਨ੍ਹਾਂ ਦੇ ਨਾਂ ਦੀ ਸਿਫਾਰਿਸ਼ ਕੀਤੀ ਹੈ। ਦਰਅਸਲ, ਸੀਜੇਆਈ ਚੰਦਰਚੂੜ 10 ਨਵੰਬਰ 2024 ਨੂੰ ਸੇਵਾਮੁਕਤ ਹੋ ਜਾਣਗੇ।ਪਰੰਪਰਾ ਇਹ ਹੈ ਕਿ ਮੌਜੂਦਾ ਸੀਜੇਆਈ ਆਪਣੇ ਉੱਤਰਾਧਿਕਾਰੀ ਦੇ ਨਾਮ ਦੀ ਸਿਫ਼ਾਰਸ਼ ਉਦੋਂ ਹੀ ਕਰਦੇ ਹਨ ਜਦੋਂ ਉਨ੍ਹਾਂ ਨੂੰ ਕਾਨੂੰਨ ਮੰਤਰਾਲੇ ਦੁਆਰਾ ਅਜਿਹਾ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ: ਪੰਜਾਬ ‘ਚ ਹਿੰਦੂ ਨੇਤਾ ਦੇ ਘਰ ‘ਤੇ ਪੈਟਰੋਲ ਬੰਬ ਨਾਲ ਹਮਲਾ
ਸੀਜੇਆਈ ਚੰਦਰਚੂੜ ਤੋਂ ਬਾਅਦ ਜਸਟਿਸ ਸੰਜੀਵ ਖੰਨਾ ਦਾ ਨਾਮ ਸੀਨੀਆਰਤਾ ਸੂਚੀ ਵਿੱਚ ਹੈ। ਇਸ ਲਈ ਜਸਟਿਸ ਖੰਨਾ ਦਾ ਨਾਂ ਅੱਗੇ ਰੱਖਿਆ ਗਿਆ ਹੈ। ਹਾਲਾਂਕਿ ਉਨ੍ਹਾਂ ਦਾ ਕਾਰਜਕਾਲ ਸਿਰਫ 6 ਮਹੀਨੇ ਦਾ ਹੋਵੇਗਾ।ਜਸਟਿਸ ਖੰਨਾ (64) 13 ਮਈ, 2025 ਨੂੰ ਸੇਵਾਮੁਕਤ ਹੋ ਜਾਣਗੇ। ਸੁਪਰੀਮ ਕੋਰਟ ਦੇ ਜੱਜ ਵਜੋਂ ਜਸਟਿਸ ਖੰਨਾ ਨੇ 65 ਫੈਸਲੇ ਲਿਖੇ ਹਨ। ਇਸ ਸਮੇਂ ਦੌਰਾਨ ਉਹ ਲਗਭਗ 275 ਬੈਂਚਾਂ ਦਾ ਹਿੱਸਾ ਰਹੇ ਹਨ।