ਓਟਾਵਾ, 17 ਅਕਤੂਬਰ, ਦੇਸ਼ ਕਲਿਕ ਬਿਊਰੋ :
ਕੈਨੇਡਾ ਦੇ PM Justin Trudeau ਨੇ ਮੰਨਿਆ ਕਿ Nijjar ਕਤਲ ਕੇਸ ਵਿੱਚ ਉਨ੍ਹਾਂ ਕੋਲ ਭਾਰਤ ਖ਼ਿਲਾਫ਼ ਕੋਈ ਠੋਸ ਸਬੂਤ ਨਹੀਂ ਹਨ। ਟਰੂਡੋ ਨੇ ਨਿੱਝਰ ਦੇ ਕਤਲ ਵਿੱਚ ਭਾਰਤੀ ਏਜੰਟਾਂ ਦੀ ਸ਼ਮੂਲੀਅਤ ਦਾ ਦੋਸ਼ ਲਾਇਆ ਸੀ। ਟਰੂਡੋ 16 ਅਕਤੂਬਰ ਨੂੰ ਵਿਦੇਸ਼ੀ ਦਖਲ ਕਮਿਸ਼ਨ ਸਾਹਮਣੇ ਪੇਸ਼ ਹੋਏ ਸਨ।
ਜਿਥੇ ਉਨ੍ਹਾਂ ਨੇ ਇਕਬਾਲ ਕੀਤਾ ਕਿ ਉਸ ਕੋਲ ਖਾਲਿਸਤਾਨੀ ਅੱਤਵਾਦੀ ਨਿੱਝਰ ਦੀ ਹੱਤਿਆ ਵਿਚ ਭਾਰਤੀ ਏਜੰਟਾਂ ਦੇ ਸ਼ਾਮਲ ਹੋਣ ਦੇ ਦੋਸ਼ਾਂ ਬਾਰੇ ਸਿਰਫ ਖੁਫੀਆ ਜਾਣਕਾਰੀ ਸੀ, ਕੋਈ ਠੋਸ ਸਬੂਤ ਨਹੀਂ ਸੀ। ਟਰੂਡੋ ਨੇ ਕਮਿਸ਼ਨ ਸਾਹਮਣੇ ਇਕ ਵਾਰ ਫਿਰ ਦਾਅਵਾ ਕੀਤਾ ਕਿ ਭਾਰਤੀ ਡਿਪਲੋਮੈਟ ਉਨ੍ਹਾਂ ਕੈਨੇਡੀਅਨ ਨਾਗਰਿਕਾਂ ਨਾਲ ਸਬੰਧਤ ਜਾਣਕਾਰੀ ਇਕੱਠੀ ਕਰ ਰਹੇ ਸਨ ਜੋ ਨਰਿੰਦਰ ਮੋਦੀ ਸਰਕਾਰ ਨਾਲ ਅਸਹਿਮਤ ਹਨ।
ਇਹ ਵੀ ਪੜ੍ਹੋ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਅਸਤੀਫਾ
ਉਨ੍ਹਾਂ ਦੋਸ਼ ਲਾਇਆ ਕਿ ਇਹ ਜਾਣਕਾਰੀ ਭਾਰਤ ਸਰਕਾਰ ਦੇ ਸੀਨੀਅਰ ਪੱਧਰ ਦੇ ਅਧਿਕਾਰੀਆਂ ਅਤੇ ਲਾਰੈਂਸ ਗੈਂਗ ਨਾਲ ਸਾਂਝੀ ਕੀਤੀ ਜਾ ਰਹੀ ਸੀ।