ਚੰਡੀਗੜ੍ਹ, 17 ਅਕਤੂਬਰ, ਦੇਸ਼ ਕਲਿਕ ਬਿਊਰੋ :
ਹਰਿਆਣਾ ‘ਚ Naib Saini ਅੱਜ ਦੂਜੀ ਵਾਰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਪੰਚਕੂਲਾ ਦੇ ਦੁਸਹਿਰਾ ਗਰਾਊਂਡ ਵਿੱਚ ਹੋਵੇਗਾ। ਇਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਨਾਲ 18 ਰਾਜਾਂ ਦੇ ਮੁੱਖ ਮੰਤਰੀ ਵੀ ਸ਼ਿਰਕਤ ਕਰਨਗੇ।
ਇਸ ਵਿੱਚ ਅਰੁਣਾਚਲ ਪ੍ਰਦੇਸ਼, ਆਂਧਰਾ ਪ੍ਰਦੇਸ਼, ਅਸਾਮ, ਬਿਹਾਰ, ਛੱਤੀਸਗੜ੍ਹ, ਗੋਆ, ਗੁਜਰਾਤ, ਮੱਧ ਪ੍ਰਦੇਸ਼, ਮਹਾਰਾਸ਼ਟਰ, ਮਨੀਪੁਰ, ਮੇਘਾਲਿਆ, ਨਾਗਾਲੈਂਡ, ਉੜੀਸਾ, ਪੁਡੂਚੇਰੀ (ਯੂ.ਟੀ.), ਰਾਜਸਥਾਨ, ਸਿੱਕਮ, ਤ੍ਰਿਪੁਰਾ, ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਦੇ ਮੁੱਖ ਮੰਤਰੀ ਸ਼ਾਮਲ ਹੋਣਗੇ।
Published on: ਅਕਤੂਬਰ 17, 2024 7:06 ਪੂਃ ਦੁਃ