ਪੰਜਾਬ ‘ਚ ਹਿੰਦੂ ਨੇਤਾ ਦੇ ਘਰ ‘ਤੇ ਪੈਟਰੋਲ ਬੰਬ ਨਾਲ ਹਮਲਾ

ਪੰਜਾਬ

ਲੁਧਿਆਣਾ, 17 ਅਕਤੂਬਰ, ਦੇਸ਼ ਕਲਿਕ ਬਿਊਰੋ :
ਲੁਧਿਆਣਾ ‘ਚ ਹਿੰਦੂ ਨੇਤਾ ਦੇ ਘਰ ‘ਤੇ ਦੋ ਅਣਪਛਾਤੇ ਲੋਕਾਂ ਨੇ patrol bomb ਨਾਲ ਹਮਲਾ ਕਰ ਦਿੱਤਾ। ਹਮਲੇ ‘ਚ ਹਿੰਦੂ ਨੇਤਾ ਦੀ ਏ-ਸਟਾਰ ਕਾਰ ਨੂੰ ਨੁਕਸਾਨ ਪਹੁੰਚਿਆ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਫਿਲਹਾਲ ਥਾਣਾ ਹੈਬੋਵਾਲ ਅਤੇ ਚੌਕੀ ਜਗਤਪੁਰੀ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕਰ ਰਹੀ ਹੈ।
ਜਾਣਕਾਰੀ ਦਿੰਦੇ ਹੋਏ ਸ਼ਿਵ ਸੈਨਾ ਭਾਰਤ ਵੰਸ਼ੀ ਦੇ ਪ੍ਰਧਾਨ ਯੋਗੇਸ਼ ਬਖਸ਼ੀ ਨੇ ਦੱਸਿਆ ਕਿ ਉਹ ਨਿਊ ਚੰਦਰ ਨਗਰ ਗਲੀ ਨੰਬਰ 3 ‘ਚ ਰਹਿੰਦੇ ਹਨ। ਗਲੀ ਵਿੱਚ ਰੌਲਾ ਸੁਣ ਕੇ ਉਹ ਘਰੋਂ ਬਾਹਰ ਆ ਗਿਆ। ਉਸਨੇ ਦੇਖਿਆ ਕਿ ਉਸਦੀ ਏ-ਸਟਾਰ ਕਾਰ ਨੂੰ ਅੱਗ ਲੱਗੀ ਹੋਈ ਸੀ।

ਬਖਸ਼ੀ ਨੇ ਦੱਸਿਆ ਕਿ ਉਨ੍ਹਾਂ ਅੱਗ ‘ਤੇ ਕਾਬੂ ਪਾਇਆ। ਜਿਸ ਤੋਂ ਬਾਅਦ ਆਸ-ਪਾਸ ਦੇ ਲੋਕਾਂ ਤੋਂ ਅੱਗ ਲੱਗਣ ਦਾ ਕਾਰਨ ਪੁੱਛਿਆ ਗਿਆ ਪਰ ਕੁਝ ਪਤਾ ਨਹੀਂ ਲੱਗਾ। ਜਦੋਂ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਤਾਂ ਪਤਾ ਲੱਗਾ ਕਿ ਦੋ ਅਣਪਛਾਤੇ ਨੌਜਵਾਨ ਬਾਈਕ ‘ਤੇ ਸਵਾਰ ਹੋ ਕੇ ਆਏ ਸਨ ਤੇ ਬੰਬ ਸੁੱਟ ਕੇ ਫਰਾਰ ਹੋ ਗਏ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।