ਮਾਲੇਰਕੋਟਲਾ 18 ਅਕਤੂਬਰ : ਦੇਸ਼ ਕਲਿੱਕ ਬਿਓਰੋ
ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੀ ਟੀਮ ਨੇ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਵਿਖੇ ਬੱਚਿਆਂ ਦੇ ਮੌਲਿਕ ਅਧਿਕਾਰਾਂ, ਪੋਕਸੋ ਐਕਟ, ਸੈਲਫ ਡਿਫੈਂਸ,ਬਾਲ ਵਿਵਾਹ ਦੀ ਰੋਕਥਾਮ ਅਤੇ ਚਾਇਲਡ ਹੈਲਪਲਾਈਨ ਨੰਬਰ 1098 ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਨੁਮਾਇੰਦਿਆ ਨੇ ਸਕੂਲੀ ਵਿਦਿਆਰਥੀਆਂ ਦੀ ਕਾਊਂਸਲਿੰਗ ਵੀ ਕੀਤੀ ਤੇ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕੀਤਾ । ਇਸ ਮੌਕੇ ਬਾਲ ਸੁਰੱਖਿਆ ਅਫਸਰ ਮੂਬੀਨ ਕੁਰੈਸ਼ੀ, ਸਮਾਜ ਸੇਵੀ ਗੁਰਜੰਟ ਸਿੰਘ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ ।
ਜਾਗਰੂਕਤਾ ਸੈਮੀਨਾਰ ਦੌਰਾਨ ਸਕੂਲੀ ਵਿਦਿਆਰਥੀਆਂ ਨੂੰ ਸਵੈ ਸੁਰੱਖਿਆ(ਸੈਲਫ ਡਿਫੈਂਸ)ਦੀਆਂ ਤਕਨੀਕਾਂ ਸਿਖਾਉਣ ਤੇ ਜੋਰ ਦਿੱਤਾ ਤਾਂ ਜੋ ਬੱਚੇ ਕਿਸੇ ਅਣ ਪਛਾਤੀ ਥਾਵਾਂ ਤੇ ਇਕੱਲਾ ਜਾਂ ਅਸੁਰੱਖਿਤ ਮਹਿਸੂਸ ਕਰੇ ਤਾਂ ਉਹ ਆਪਣੀ ਸੁਰੱਖਿਆ ਕਰ ਸਕੇ । ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਜ਼ਿੰਦਗੀ ਦੇ ਔਖਾ ਪੜਾਓ ਸਮੇਂ ਜਾਂ ਕੋਈ ਵੀ ਅਜਿਹੀ ਗੱਲ ਜੋ ਉਹ ਆਪਣੇ ਮਨ ਦੀ ਸਾਂਝੀ ਕਰਨਾ ਚਾਹੁੰਦੇ ਹਨ , ਉਹ ਆਪਣੇ ਮਾਪਿਆਂ,ਅਧਿਆਪਕਾਂ ਅਤੇ ਨੇੜਲੇ ਸਕੇ ਸਬੰਧੀਆਂ ਨਾਲ ਜਰੂਰ ਸਾਂਝੀ ਕਰਨ ਤਾਂ ਜੋ ਉਨ੍ਹਾਂ ਦੀ ਗੱਲ/ਮੁਸ਼ਕਲ/ਸਮੱਸਿਆ ਦਾ ਹੱਲ ਨਿਕਲ ਸਕੇ ਤਾਂ ਜੋ ਉਨ੍ਹਾਂ ਦਾ ਮਾਨਸਿਕ ਜਾਂ ਸਰੀਰਕ ਪੱਖੋਂ ਨੁਕਸਾਨ ਨਾ ਹੋਵੇ । ਇਸ ਮੌਕੇ ਉਨ੍ਹਾਂ ਬੱਚਿਆ ਨੂੰ ਹੈਲਪ ਲਾਈਨ 1098 ਬਾਰੇ ਵਿਸਥਾਰਪੂਰਵਕ ਜਾਣਕਾਰੀ ਵੀ ਦਿੱਤੀ