ਉਪ ਰਾਸ਼ਟਰਪਤੀ ਜਗਦੀਪ ਧਨਖੜ ਮੋਹਾਲੀ ਪਹੁੰਚੇ

ਪੰਜਾਬ

ਮੋਹਾਲੀ, 18 ਅਕਤੂਬਰ, ਦੇਸ਼ ਕਲਿਕ ਬਿਊਰੋ :
ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਅੱਜ ਸ਼ੁੱਕਰਵਾਰ ਨੂੰ ਮੋਹਾਲੀ ਪਹੁੰਚੇ। ਉਨ੍ਹਾਂ ਨੇ ਸੈਕਟਰ-81 ਨਾਲੇਜ ਸਿਟੀ ਸਥਿਤ ਇੰਡੀਅਨ ਸਕੂਲ ਆਫ ਬਿਜ਼ਨਸ (ਆਈ.ਐੱਸ.ਬੀ.) ਵਿਖੇ ਲੀਡਰਸ਼ਿਪ ਸਮਿਟ ਦੀ ਸ਼ੁਰੂਆਤ ਕੀਤੀ। ਇਸ ਮੌਕੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਅਤੇ ਸੰਸਥਾ ਦੇ ਸਲਾਹਕਾਰ ਬੋਰਡ ਦੇ ਚੇਅਰਮੈਨ ਰਾਕੇਸ਼ ਭਾਰਤੀ ਮਿੱਤਲ ਵੀ ਮੌਜੂਦ ਹਨ।
ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਮੁਹਾਲੀ ਪੁਲੀਸ ਵੱਲੋਂ ਪੂਰੇ ਇਲਾਕੇ ਨੂੰ ਨੋ ਫਲਾਇੰਗ ਜ਼ੋਨ ਐਲਾਨ ਦਿੱਤਾ ਗਿਆ ਹੈ।ਉਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਡਾ.ਸੁਦੇਸ਼ ਧਨਖੜ ਦਾ ਸਵਾਗਤ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਹਰਿਆਣਾ ਦੇ ਸੀ.ਐਮ ਨਾਇਬ ਸਿੰਘ ਸੈਣੀ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ। ਇਸ ਮੌਕੇ ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *