ਪੰਜਾਬੀ ਵਿਅਕਤੀ ਦੀ ਅਮਰੀਕਾ ‘ਚ ਮੌਤ

ਪ੍ਰਵਾਸੀ ਪੰਜਾਬੀ

ਪਠਾਨਕੋਟ, 18 ਅਕਤੂਬਰ, ਦੇਸ਼ ਕਲਿਕ ਬਿਊਰੋ :
ਅਮਰੀਕਾ ਵਿੱਚ ਪੰਜਾਬ ਦੇ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਰੋਜ਼ੀ ਰੋਟੀ ਕਮਾਉਣ ਲਈ ਅਮਰੀਕਾ ਗਏ ਪਠਾਨਕੋਟ ਦੇ ਅਮਨਦੀਪ ਸਿੰਘ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ ਹੈ। ਘਟਨਾ ਦੀ ਜਾਣਕਾਰੀ ਪੀੜਤ ਪਰਿਵਾਰ ਨੂੰ ਮਿਲੀ ਤਾਂ ਘਰ ‘ਚ ਮਾਤਮ ਛਾ ਗਿਆ। ਅਮਨਦੀਪ ਦੀ ਮੌਤ ਦਾ ਕਾਰਨ ਅੰਤੜੀਆਂ ਦਾ ਫਟਣਾ ਦੱਸਿਆ ਗਿਆ ਹੈ। ਮ੍ਰਿਤਕ ਅਮਨਦੀਪ ਸਿੰਘ (40) ਪਿੰਡ ਧੂਪਾਸੜੀ ਕੀੜੀ ਗੰਡਿਆਲ ਹਲਕਾ ਭੋਆ ਦਾ ਰਹਿਣ ਵਾਲਾ ਸੀ। 
ਅਮਨਦੀਪ ਸਿੰਘ ਦੇ ਪਿਤਾ ਬੂਆ ਸਿੰਘ ਨੇ ਦੱਸਿਆ ਕਿ ਉਹ ਬਹੁਤ ਗਰੀਬ ਹਨ ਅਤੇ ਕਰੀਬ ਦੋ ਸਾਲ ਪਹਿਲਾਂ ਉਸ ਨੇ 25 ਲੱਖ ਰੁਪਏ ਦਾ ਕਰਜ਼ਾ ਲੈ ਕੇ ਆਪਣੇ ਲੜਕੇ ਨੂੰ ਅਮਰੀਕਾ ਭੇਜਿਆ ਸੀ। ਪਹਿਲਾਂ ਅਮਨਦੀਪ ਇੱਕ ਰੈਸਟੋਰੈਂਟ ਵਿੱਚ ਕੰਮ ਕਰਦਾ ਸੀ ਅਤੇ ਇੱਕ ਹਫ਼ਤਾ ਪਹਿਲਾਂ ਹੀ ਉਹ ਸਾਰੇ ਦਸਤਾਵੇਜ਼ ਪੂਰੇ ਕਰਕੇ ਟਰੱਕ ਡਰਾਈਵਰ ਬਣਿਆ ਸੀ। ਅਮਨਦੀਪ ਸਿੰਘ ਇੱਕ ਦਿਨ ਪਹਿਲਾਂ ਟਰੱਕ ਲੈ ਕੇ ਮੈਕਸੀਕੋ ਗਿਆ ਸੀ। ਉਥੋਂ ਉਸ ਨੇ ਫੋਨ ਕਰਕੇ ਸਾਰੇ ਪਰਿਵਾਰ ਨਾਲ ਗੱਲ ਵੀ ਕੀਤੀ।
ਬੁਆ ਸਿੰਘ ਨੇ ਦੱਸਿਆ ਕਿ ਉਸ ਦੇ ਰਿਸ਼ਤੇਦਾਰ ਦਾ ਲੜਕਾ ਵੀ ਅਮਨਦੀਪ ਸਿੰਘ ਨਾਲ ਰਹਿੰਦਾ ਸੀ। ਉਸ ਨੇ ਵੀਰਵਾਰ ਸਵੇਰੇ ਪਰਿਵਾਰ ਨੂੰ ਅਮਨਦੀਪ ਦੀ ਮੌਤ ਦੀ ਸੂਚਨਾ ਦਿੱਤੀ। ਉਸਨੇ ਦੱਸਿਆ ਕਿ ਅਮਨਦੀਪ ਦੀ ਮੌਤ ਪੇਟ ‘ਚ ਅੰਤੜੀ ਫਟਣ ਕਾਰਨ ਹੋਈ ਹੈ।

ਅਮਨਦੀਪ ਸਿੰਘ ਦਾ ਸਾਲ 2012 ਵਿੱਚ ਵਿਆਹ ਹੋਇਆ ਸੀ। ਉਹ ਆਪਣੇ ਪਿੱਛੇ ਪਤਨੀ, 4 ਸਾਲ ਦਾ ਬੇਟਾ ਅਤੇ 9 ਸਾਲ ਦੀ ਬੇਟੀ ਛੱਡ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਅਮਨਦੀਪ ਦੀ ਮ੍ਰਿਤਕ ਦੇਹ ਨੂੰ ਵਿਦੇਸ਼ ਤੋਂ ਉਸ ਦੇ ਜੱਦੀ ਪਿੰਡ ਭਾਰਤ ਲਿਆਉਣ ਲਈ ਮਦਦ ਕੀਤੀ ਜਾਵੇ। ਪਰਿਵਾਰ ਦੀ ਆਰਥਿਕ ਹਾਲਤ ਪਹਿਲਾਂ ਹੀ ਬਹੁਤ ਖਰਾਬ ਹੈ।

Published on: ਅਕਤੂਬਰ 18, 2024 7:03 ਪੂਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।