ਬਰਨਾਲਾ ਵਿਖੇ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਈ, ਔਰਤ ਸਮੇਤ 2 ਦੀ ਮੌਤ, ਦੋ ਗੰਭੀਰ

ਸਿੱਖਿਆ \ ਤਕਨਾਲੋਜੀ ਪੰਜਾਬ

ਬਰਨਾਲਾ, 18 ਅਕਤੂਬਰ, ਦੇਸ਼ ਕਲਿਕ ਬਿਊਰੋ :
ਬਰਨਾਲਾ ਵਿੱਚ ਸੰਤੁਲਨ ਵਿਗੜਨ ਕਾਰਨ ਇੱਕ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ। ਇਸ ਹਾਦਸੇ ‘ਚ ਇਕ ਔਰਤ ਸਮੇਤ 2 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਸਿਵਲ ਹਸਪਤਾਲ ਤਪਾ ਵਿੱਚ ਜ਼ੇਰੇ ਇਲਾਜ ਸਲਵਿੰਦਰ ਕੁਮਾਰ ਵਾਸੀ ਗੰਗਾਨਗਰ ਨੇ ਦੱਸਿਆ ਕਿ ਅੱਜ ਸਵੇਰੇ ਉਹ ਆਪਣੇ ਭਰਾ ਕੁਲਵਿੰਦਰ ਕੁਮਾਰ, ਭਰਜਾਈ ਗੀਤਾ ਰਾਣੀ ਅਤੇ ਮਾਤਾ ਗੁਰਦੇਵ ਕੌਰ ਨਾਲ ਕਾਰ ਵਿੱਚ ਗੰਗਾਨਗਰ ਤੋਂ ਚੰਡੀਗੜ੍ਹ ਜਾ ਰਿਹਾ ਸੀ। ਜਦੋਂ ਉਹ ਬਰਨਾਲਾ-ਬਠਿੰਡਾ ਮੁੱਖ ਮਾਰਗ ‘ਤੇ ਤਪਾ ਦੇ ਓਵਰਬ੍ਰਿਜ ‘ਤੇ ਪਹੁੰਚੇ ਤਾਂ ਅਚਾਨਕ ਕਾਰ ਆਪਣਾ ਸੰਤੁਲਨ ਗੁਆ ਬੈਠੀ, ਜਿਸ ਕਾਰਨ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਜਾ ਟਕਰਾਈ।
ਇਸ ਹਾਦਸੇ ‘ਚ ਕਾਰ ਚਾਲਕ ਕੁਲਵਿੰਦਰ ਕੁਮਾਰ ਅਤੇ ਗੁਰਦੇਵ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੋ ਗੰਭੀਰ ਜ਼ਖਮੀਆਂ ਨੂੰ ਮਿੰਨੀ ਸਹਾਰਾ ਵੈਲਫੇਅਰ ਕਲੱਬ ਅਤੇ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਤਪਾ ਵਿਖੇ ਦਾਖਲ ਕਰਵਾਇਆ ਗਿਆ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।