ਵਿਧਾਇਕ ਕੁਲਵੰਤ ਸਿੰਘ ਨੇ ਤੀਜੇ ਦਿਨ ਵੀ ਨਵੀਂ ਚੁਣੀਆਂ ਪੰਚਾਇਤਾਂ ਦਾ ਕੀਤਾ ਸਨਮਾਨ

ਚੋਣਾਂ

ਚੰਡੀਗੜ੍ਹ, 18 ਅਕਤੂਬਰ, ਦੇਸ਼ ਕਲਿੱਕ ਬਿਓਰੋ

ਪੰਜਾਬ ਭਰ ‘ਚ 15 ਅਕਤੂਬਰ ਨੂੰ ਹੋਈਆਂ ਗ੍ਰਾਮ ਪੰਚਾਇਤੀ ਚੌਣਾਂ ‘ਚ ਵਿਧਾਨ ਸਭਾ ਹਲਕਾ ਐਸ.ਏ.ਐਸ. ਨਗਰ ਅਧੀਨ ਪੈਂਦੇ ਪਿੰਡਾਂ ਵਿਖੇ ਚੌਣਾਂ ਸ਼ਾਂਤੀਪੂਰਵਕ ਢੰਗ ਨਾਲ ਹੋਣ ਉਪਰੰਤ ਚੁਣੀਆਂ ਗਈਆਂ ਪੰਚਾਇਤਾਂ (ਸਰਪੰਚ ਅਤੇ ਪੰਚ) ਵੱਡੇ ਪੱਧਰ ‘ਤੇ ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਨੂੰ ਮਿਲਣ ਪਹੁੰਚੀਆਂ ਹਨ | ਇਹ ਸਿਲਸਲਾ ਤੀਜੇ ਦਿਨ ਵੀ ਜਾਰੀ ਹੈ |

ਬੀਤੇ ਦਿਨ 17 ਅਕਤੂਬਰ ਤੱਕ 37 ਪਿੰਡਾਂ ਦੀਆਂ ਪੰਚਾਇਤਾਂ ਹਲਕਾ ਵਿਧਾਇਕ ਨੂੰ ਮਿਲਕੇ ਭਰੋਸਾ ਦੇ ਚੁੱਕੀਆਂ ਹਨ ਕਿ ਉਹ ਹਲਕਾ ਵਿਧਾਇਕ ਦੀ ਸੋਚ ‘ਤੇ ਪਹਿਰਾ ਦਿੰਦੇ ਹੋਏ ਇਮਾਨਦਾਰੀ ਨਾਲ ਕੰਮ ਕਰਕੇ ਆਪਣੇ ਪਿੰਡਾਂ ਦਾ ਵਿਕਾਸ ਕਰਨਗੀਆਂ। ਅੱਜ ਯਾਨੀ 18 ਅਕਤੂਬਰ ਨੂੰ 11 ਪਿੰਡਾਂ ਦਾਊਂ, ਨੋਗਿਆਰੀ, ਬਲੌਂਗੀ ਕਲੋਨੀ, ਬਲਿਆਲੀ, ਝਾਮਪੁਰ, ਮਾਣਕ ਮਾਜਰਾ, ਮਨਾਣਾਂ, ਝਿਉਰਹੇੜੀ, ਨਡਿਆਲੀ, ਬਹਿਲੋਲਪੁਰ, ਅਤੇ ਸਿਆਊ ਦੇ ਲੋਕਾਂ ਵੱਲੋਂ ਚੁਣੀਆਂ ਪੰਚਾਇਤਾਂ ਦੇ ਸਰਪੰਚ ਅਤੇ ਪੰਚ ਹਲਕਾ ਵਿਧਾਇਕ ਨੂੰ ਮਿਲੇ ਅਤੇ ਚੌਣਾਂ ਅਮਨ ਸ਼ਾਂਤੀ ਅਤੇ ਬਿਨ੍ਹਾਂ ਕਿਸੇ ਭੇਦਭਾਵ ਦੇ ਕਰਵਾਉਣ ਲਈ ਸਰਕਾਰ ਖਾਸ ਕਰਕੇ ਹਲਕਾ ਵਿਧਾਇਕ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਦੀ ਸੋਚ ਦੀ ਲੀਹ ‘ਤੇ ਚੱਲਦੇ ਹੋਏ ਆਪਣੇ ਪਿੰਡਾਂ ਦਾ ਵਿਕਾਸ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਕਰਨਗੇ।

ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਨੇ ਜਿੱਤੇ ਹੋਏ ਉਮੀਦਵਾਰਾਂ ਨੂੰ ਵਧਾਈ ਦਿੱਤੀ, ਉੱਥੇ ਉਨ੍ਹਾਂ ਨੂੰ ਪਿੰਡਾਂ ‘ਚ ਅਮਨ ਸ਼ਾਂਤੀ ਬਣਾਈ ਰੱਖਣ ਲਈ ਸਮੂਹ ਵੋਟਰਾਂ ਅਤੇ ਆਮ ਨਾਗਰਿਕਾਂ ਦਾ ਵੀ ਧੰਨਵਾਦ ਕੀਤਾ। ਸ. ਕੁਲਵੰਤ ਸਿੰਘ ਨੇ ਚੌਣ ਨਤੀਜੇ ਆਉਣ ਤੋਂ ਬਾਅਦ ਉਨ੍ਹਾਂ ਦੇ ਦਫਤਰ ਪੁੱਜੇ ਵੱਡੀ ਗਿਣਤੀ ‘ਚ ਸਰਪੰਚਾਂ ਅਤੇ ਪੰਚਾਂ ਨੂੰ ਆਪਣੇ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦੇਣ ਲਈ ਪ੍ਰੇਰਿਆ।

ਉਨ੍ਹਾਂ ਕਿਹਾ ਕਿ ਸਰਪੰਚ ਕਿਸੇ ਇੱਕ ਪਾਰਟੀ ਦਾ ਨਹੀ ਹੁੰਦਾ ਸਗੋਂ ਉਹ ਪੂਰੇ ਪਿੰਡ ਦਾ ਸਰਪੰਚ ਹੁੰਦਾ ਹੈ। ਇਸ ਲਈ ਪਿੰਡ ਦਾ ਵਿਕਾਸ ਬਿਨ੍ਹਾਂ ਕਿਸੇ ਭੇਦ-ਭਾਵ ਦੇ ਭਾਵੇਂ ਉਹ ਕਿਸੇ ਵੀ ਪਾਰਟੀ ਦਾ ਹੋਵੇ, ਕੀਤਾ ਜਾਵੇ ਅਤੇ ਪੈਸੇ ਦੀ ਵਰਤੋਂ ਉਨ੍ਹਾਂ ਕੰਮਾਂ ‘ਤੇ ਹੀ ਕੀਤੀ ਜਾਵੇ ਜੋ ਲੋਕ ਹਿੱਤ ‘ਚ ਕਰਨੇ ਜਰੂਰੀ ਹਨ ਤਾਂ ਜੋ ਵਿਕਾਸ ਦੇ ਨਾਲ—ਨਾਲ ਆਪਸੀ ਭਾਈਚਾਰਾ ਵੀ ਮਜਬੂਤ ਹੋਵੇ ਅਤੇ ਪਿੰਡ ਵਾਸੀਆਂ ਨੂੰ ਵੱਧ ਤੋਂ ਵੱਧ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਵੱਲ ਧਿਆਨ ਦਿੱਤਾ ਜਾਵੇ।

ਇਸ ਮੌਕੇ ਸ. ਕੁਲਵੰਤ ਸਿੰਘ ਨੇ ਨਵੀਆਂ ਚੁਣੀਆਂ ਗਈਆਂ ਨੂੰ ਇਹ ਭਰੋਸਾ ਦਿੱਤਾ ਕਿ ਪਿੰਡਾਂ ਦੇ ਸਰਬ-ਪੱਖੀ ਵਿਕਾਸ ਲਈ ਦਿਲ ਖੋਲ ਕੇ ਗ੍ਰਾਂਟਾਂ ਦਿੱਤੀਆਂ ਜਾਣਗੀਆਂ ਅਤੇ ਮੌਜੂਦਾ ਸਮੇਂ ਵਿੱਚ ਚੱਲ ਰਹੇ ਕਾਰਜਾਂ ਨੂੰ ਮਿੱਥੇ ਸਮੇਂ ‘ਚ ਮੁਕੰਮਲ ਕੀਤਾ ਜਾਵੇਗਾ ਅਤੇ ਨਵੇਂ ਕੰਮਾਂ ਦੇ ਐਸਟੀਮੇਟ ਤਿਆਰ ਕਰਕੇ ਲੋੜੀਂਦੇ ਫੰਡ ਜੁਟਾਉਣ ਲਈ ਸਰਕਾਰ ਨੂੰ ਰਿਪੋਰਟ ਭੇਜੀ ਜਾਵੇਗੀ।

ਇਸ ਮੌਕੇ ਤੇ ਸ. ਸਰਬਜੀਤ ਸਿੰਘ ਮਿਉਂਸੀਪਲ ਕੌਂਸਲਰ, ਸ. ਕੁਲਦੀਪ ਸਿੰਘ ਸਮਾਣਾਂ, ਡਾ. ਐਸ.ਐਸ. ਭੰਵਰਾ, ਸ. ਪਰਮਜੀਤ ਸਿੰਘ, ਡਾ. ਕੁਲਦੀਪ ਸਿੰਘ, ਸ. ਜਸਪਾਲ ਸਿੰਘ, ਸ. ਹਰਪਾਲ ਸਿੰਘ ਚੰਨਾ, ਸ. ਹਰਮੇਸ਼ ਸਿੰਘ ਕੁੰਬੜਾ, ਸ. ਅਕਬਿੰਦਰ ਸਿੰਘ ਗੋਸਲ, ਸ. ਅਵਤਾਰ ਸਿੰਘ ਮੌਲੀ ਬੈਦਵਾਣ, ਸ. ਆਰ.ਪੀ. ਸ਼ਰਮਾ ਅਤੇ ਹੋਰ ਉੱਘੀਆਂ ਸ਼ਖਸੀਅਤਾਂ ਹਾਜ਼ਰ ਸਨ।

Published on: ਅਕਤੂਬਰ 18, 2024 8:06 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।