ਜਲੰਧਰ, 18 ਅਕਤੂਬਰ, ਦੇਸ਼ ਕਲਿਕ ਬਿਊਰੋ :
ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਨੇ ਸ਼੍ਰੋਮਣੀ ਕਮੇਟੀ ਚੋਣਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਫੇਰਬਦਲ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਅਹਿਮ ਮੀਟਿੰਗ ਕੀਤੀ। ਬਾਗੀ ਧੜੇ ਨੇ ਅੱਜ ਸ਼੍ਰੋਮਣੀ ਕਮੇਟੀ ਚੋਣਾਂ ‘ਚ ਪ੍ਰਧਾਨਗੀ ਅਹੁਦੇ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।
ਬਾਗੀ ਧੜੇ ਨੇ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਸਾਰੇ ਆਗੂਆਂ ਨੇ ਮਿਲ ਕੇ ਬੀਬੀ ਜਗੀਰ ਕੌਰ ਦਾ ਧੰਨਵਾਦ ਕੀਤਾ। ਮੀਟਿੰਗ ਵਿੱਚ ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ, ਗੁਰਪ੍ਰਤਾਪ ਸਿੰਘ ਵਡਾਲਾ ਸਮੇਤ ਕਈ ਸੀਨੀਅਰ ਆਗੂ ਹਾਜ਼ਰ ਸਨ।