ਕਿਸਾਨ ਅੱਜ CM ਭਗਵੰਤ ਮਾਨ ਨਾਲ ਮੁਲਾਕਾਤ ਕਰਨਗੇ

ਪੰਜਾਬ

ਚੰਡੀਗੜ੍ਹ, 19 ਅਕਤੂਬਰ, ਦੇਸ਼ ਕਲਿਕ ਬਿਊਰੋ :

ਪੰਜਾਬ ‘ਚ ਝੋਨੇ ਦੀ ਸਹੀ ਖਰੀਦ ਨਾ ਹੋਣ ਦੇ ਵਿਰੋਧ ‘ਚ ਬੀਤੇ ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਕਿਸਾਨਾਂ ਨੇ ਚੰਡੀਗੜ੍ਹ ‘ਚ ਮੁੱਖ ਮੰਤਰੀ ਹਾਊਸ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਸੀ। ਸੈਕਟਰ-35 ਕਿਸਾਨ ਭਵਨ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਪੁੱਜੇ ਹੋਏ ਸਨ। ਇਸ ਮਗਰੋਂ ਪੁਲੀਸ ਨੇ ਕਿਸਾਨ ਭਵਨ ਦੇ ਗੇਟ ਬੰਦ ਕਰ ਦਿੱਤੇ। ਪਰ ਅੱਜ ਧਰਨਾਕਾਰੀ ਕਿਸਾਨਾਂ ਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਹੋਵੇਗੀ।ਕੁਝ ਦਿਨ ਪਹਿਲਾਂ ਸੰਯੁਕਤ ਕਿਸਾਨ ਮੋਰਚਾ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਬੈਨਰ ਹੇਠ ਕਿਸਾਨਾਂ ਵਲੋਂ ਚੰਡੀਗੜ੍ਹ ਵਿੱਚ ਮੀਟਿੰਗ ਹੋਈ ਸੀ। ਇਸ ਮੀਟਿੰਗ ਵਿੱਚ ਸੰਘਰਸ਼ ਦੀ ਰਣਨੀਤੀ ਬਣਾਈ ਗਈ। ਉਨ੍ਹਾਂ ਐਲਾਨ ਕੀਤਾ ਸੀ ਕਿ ਜੇਕਰ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਾ ਹੋਈ ਤਾਂ ਉਹ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨਗੇ। ਇਸ ਫੈਸਲੇ ਤਹਿਤ ਸ਼ੁੱਕਰਵਾਰ ਨੂੰ ਕਿਸਾਨ ਚੰਡੀਗੜ੍ਹ ਆਏ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।