ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ 490ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

Punjab

ਮੋਹਾਲੀ : 19 ਅਕਤੂਬਰ, ਦੇਸ਼ ਕਲਿੱਕ ਬਿਓਰੋ

ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਚੌਥੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ 490ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਭਾਈ ਮਲਕੀਤ ਸਿੰਘ ਜੀ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਚੌਥੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਬ੍ਰਿਤਾਂਤ ਅਤੇ ਗੁਰੂ ਸਾਹਿਬਾਨ ਜੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਉਸਾਰੀ ਕਰਵਾਉਣ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ । ਭਾਈ ਗੁਰਦੀਪ ਸਿੰਘ ਜੀ ਨਾਨਕਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਰਾਜਬੀਰ ਸਿੰਘ ਜੀ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਜੀ ਲੁਧਿਆਣੇ ਵਾਲਿਆਂ ਵਲੋ ਗੁਰੂ ਸਾਹਿਬ ਜੀ ਦੁਆਰਾ ਉਚਾਰਨ 30 ਰਾਗਾਂ ਵਿੱਚ 679 ਸ਼ਬਦ ਜੋ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਬਿਰਾਜਮਾਨ ਹਨ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ। ਇਸ ਤੋਂ ਇਲਾਵਾ ਬੀਬੀ ਹਰਮੀਤ ਕੌਰ ਜੀ ਲੁਧਿਆਣੇ ਵਾਲਿਆਂ ਭਾਈ ਇੰਦਰਜੀਤ ਸਿੰਘ ਜੀ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਜੀ, ਭਾਈ ਰਮਨਦੀਪ ਸਿੰਘ ਜੀ ਜਵੱਦੀ ਟਕਸਾਲ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਜਗਮੀਤ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਦਿਹਾੜੇ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਅਤੇ ਬਾਹਰੋਂ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਇਸ ਮੌਕੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ ।ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ ਮਿਤੀ 01 ਨਵੰਬਰ ਨੂੰ ਬੰਦੀ ਛੋੜ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ ਅਤੇ ਉਨ੍ਹਾਂ ਦੱਸਿਆ ਕਿ ਇਸ ਦਿਨ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜੱਥੇ, ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ ਜੀ ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।