ਯੁਵਕ ਸੇਵਾਵਾਂ ਕਲੱਬਾਂ ਨੂੰ ਵਿੱਤੀ ਸਹਾਇਤਾ ਗ੍ਰਾਂਟ ਜਾਰੀ ਕਰਨ ਲਈ ਅਰਜ਼ੀਆਂ ਦੀ ਮੰਗ

ਪੰਜਾਬ

ਪਟਿਆਲਾ, 19 ਅਕਤੂਬਰ: ਦੇਸ਼ ਕਲਿੱਕ ਬਿਓਰੋ
  ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਿਡ ਯੁਵਕ ਸੇਵਾਵਾਂ ਕਲੱਬਾਂ ਨੂੰ ਉਨ੍ਹਾਂ ਵੱਲੋਂ ਪਿਛਲੇ ਦੋ ਸਾਲ ਤੋਂ ਆਪਣੇ ਪਿੰਡਾਂ ਵਿੱਚ ਪਿੰਡ ਦੀ ਭਲਾਈ, ਯੁਵਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਖੇਡਾਂ ਅਤੇ  ਰੰਗਲਾ ਪੰਜਾਬ ਸਿਰਜਣ ਸਬੰਧੀ ਕੀਤੀਆਂ ਗਈਆਂ ਗਤੀਵਿਧੀਆਂ ਦੇ ਅਧਾਰ ‘ਤੇ ਵਿੱਤੀ ਸਹਾਇਤਾ ਦੇਣ ਲਈ ਜ਼ਿਲ੍ਹੇ ਭਰ ‘ਚੋਂ ਅਰਜ਼ੀਆਂ ਦੀ ਮੰਗ 31 ਅਕਤੂਬਰ 2024 ਤੱਕ ਕੀਤੀ ਗਈ ਹੈ।
       ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ  ਜ਼ਿਲ੍ਹੇ ਦੇ ਯੁਵਕ ਸੇਵਾਵਾਂ ਕਲੱਬਾਂ ਵੱਲੋਂ ਆਪਣੀਆਂ ਅਰਜ਼ੀਆਂ ਦੇ ਨਾਲ ਕਲੱਬ ਵੱਲੋਂ ਕੀਤੀਆਂ ਗਈਆਂ ਗਤੀਵਿਧੀਆਂ ਦੀਆਂ ਫ਼ੋਟੋਆਂ ਅਤੇ ਅਖ਼ਬਾਰਾਂ ਦੀਆਂ ਕਾਤਰਾਂ ਨੱਥੀ ਕੀਤੀਆਂ ਜਾਣ ਤਾਂ ਜੋ ਵਧੀਆ ਕੰਮ ਕਰਨ ਵਾਲੇ ਜ਼ਿਲ੍ਹੇ ਭਰ ‘ਚੋਂ ਯੁਵਕ ਸੇਵਾਵਾਂ ਕਲੱਬਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਖੇਡਾਂ ਦੇ ਸਮਾਨ ਅਤੇ ਯੁਵਕ ਗਤੀਵਿਧੀਆਂ ਆਦਿ ਲਈ ਵਿੱਤੀ ਸਹਾਇਤਾ ਗ੍ਰਾਂਟ ਜਾਰੀ ਕੀਤੀ ਜਾ ਸਕੇ।
  ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਵਿਚੋਂ ਯੋਗ ਯੁਵਕ ਸੇਵਾਵਾਂ ਕਲੱਬਾਂ ਦੀ ਚੋਣ ਜ਼ਿਲ੍ਹਾ ਪੱਧਰ ਤੇ ਬਣਾਈ ਗਈ ਕਮੇਟੀ ਵੱਲੋਂ ਕੀਤੀ ਜਾਵੇਗੀ। ਯੁਵਕ ਸੇਵਾਵਾਂ ਕਲੱਬਾਂ ਵੱਲੋਂ ਇਹ ਅਰਜ਼ੀਆਂ/ਫਾਈਲਾਂ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਦੇ ਦਫ਼ਤਰ ਵਿਖੇ ਜਮ੍ਹਾ ਕਰਵਾਈਆਂ ਜਾ ਸਕਦੀਆਂ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ 9417306371 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।