ਏਂਜਲਸ ਵਰਲਡ ਸਕੂਲ ਮੋਰਿੰਡਾ ਵੱਲੋਂ  ਸਲਾਨਾ ਸਮਾਗਮ The Legacy ਕਰਵਾਇਆ ਗਿਆ

Punjab

ਮੋਰਿੰਡਾ 19 ਅਕਤੂਬਰ ( ਭਟੋਆ )

 ਏਂਜਲਸ ਵਰਲਡ ਸਕੂਲ ਮੋਰਿੰਡਾ ਦਾ ਸਲਾਨਾ ਸਮਾਗਮ ਲੀਗੈਸੀ  ਦੇ ਬੈਨਰ ਹੇਠ  ਟੈਗੋਰ ਥੀਏਟਰ ਸੈਕਟਰ 18 ਚੰਡੀਗੜ੍ਹ ਵਿਖੇ ਕਰਵਾਇਆ ਗਿਆ । ਇਸ ਮੌਕੇ ਸਕੂਲ ਦੇ ਡਾਇਰੈਕਟਰ ਸ੍ਰੀ ਯੂ.ਐਸ. ਢਿੱਲੋ  ਅਤੇ ਸਕੂਲ ਦੇ ਚੇਅਰਪਰਸਨ ਸ੍ਰੀਮਤੀ ਅਮਨਦੀਪ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ । ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਦੀਪਿਕਾ ਸ਼ਰਮਾ  ,  ਸੀਨੀਅਰ ਕੋਆਰਡੀਨੇਟਰ ਸ੍ਰੀਮਤੀ ਰਿਤੂ ਸ਼ਰਮਾ ਅਤੇ ਜੂਨੀਅਰ ਕੋਆਰਡੀਨੇਟਰ ਸ਼੍ਰੀਮਤੀ ਹਰਹੇਮਨੀਲ ਕੌਰ ਨੇ ਫੁੱਲਾਂ ਦਾ ਗੁਲਦਸਤਾ ਭੇਂਟ  ਕਰਕੇ ਆਏ ਮਹਿਮਾਨਾਂ ਦਾ  ਸਵਾਗਤ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਦੀਪਿਕਾ ਸ਼ਰਮਾ ਨੇ ਦੱਸਿਆ ਕਿ ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਕਿੰਡਰ ਗਾਰਟਨ ਦੀ ਕੋਆਰਡੀਨੇਟਰ ਸ੍ਰੀਮਤੀ ਹਰਹੇਮਨੀਲ ਦੇ ਸਵਾਗਤੀ ਭਾਸ਼ਣ ਨਾਲ ਹੋਈ। ਇਸ ਤੋਂ ਬਾਅਦ ਮੁੱਖ ਮਹਿਮਾਨ ਵਜੋਂ ਉਪਸਥਿਤ ਸਕੂਲ ਦੇ ਡਾਇਰੈਕਟਰ ਸ੍ਰੀਮਾਨ ਯੂ.ਐਸ. ਢਿੱਲੋਂ, ਚੇਅਰ ਪਰਸਨ ਸ੍ਰੀਮਤੀ ਅਮਨਦੀਪ ਕੌਰ ਅਤੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਦੀਪਿਕਾ ਸ਼ਰਮਾ ਜੀ ਨੇ ਦੀਪਕ ਰੋਸ਼ਨ ਕਰਨ ਦੀ ਰਸਮ ਅਦਾ ਕੀਤੀ। ਜਦਕਿ ਰੰਗਾਰੰਗ ਪ੍ਰੋਗਰਾਮ ਦੀ ਸ਼ੁਰੂਆਤ ਤੋਂ ਪਹਿਲਾਂ ਸਕੂਲ ਦੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸ਼ਬਦ  ਗਾਇਨ ਕਰਕੇ  ਕੀਤੀ ਗਈ । 

ਸ੍ਰੀਮਤੀ ਦੀਪਿਕਾ ਸ਼ਰਮਾ  ਨੇ ਦੱਸਿਆ ਕਿ ਸਮੁੱਚੇ ਪ੍ਰੋਗਰਾਮ ਦਾ ਮੁੱਖ ਮੰਤਵ ਸਭ ਨੂੰ ਪਰਮਾਤਮਾ ਦੁਆਰਾ ਦਿੱਤੇ ਗਏ ਪੰਜ ਤੱਤਾਂ ਹਵਾ ,ਪਾਣੀ ,ਧਰਤੀ, ਆਕਾਸ਼ ਅਤੇ ਅਗਨੀ ਦੀ ਮਹੱਤਤਾ ਨੂੰ ਦਰਸਾਉਣਾ ਸੀ। ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਜੁੰਬਾ ਡਾਂਸ, ਟਾਲੀਵੁੱਡ ਡਾਂਸ ਅਤੇ ਸਰੀਰਿਕ ਕਿਰਿਆਵਾਂ ਦੇ ਨਾਲ ਸਰੀਰ ਨੂੰ ਤੰਦਰੁਸਤ ਰੱਖਣ ਦੇ ਗੁਣ ਵੀ ਦੱਸੇ।ਸਕੂਲ ਦੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਵੱਲੋਂ ਸਕੈਟਿੰਗ ਅਤੇ ਤਾਇਕਵਾਂਡੋ ਦੇ ਜੌਹਰ ਵੀ ਵਿਖਾਏ ਗਏ। ਪ੍ਰੋਗਰਾਮਾਂ ਦੇ ਅਖੀਰ ਵਿੱਚ   ਪੰਜਾਬੀ ਲੋਕ ਨਾਚ ਭੰਗੜਾ ਪੇਸ਼ ਕੀਤਾ ਗਿਆ। 

ਸਕੂਲ ਦੇ ਡਾਇਰੈਕਟਰ ਸ੍ਰੀਮਾਨ ਯੂ.ਐਸ.ਢਿੱਲੋਂ ਵੱਲੋਂ ਆਏ ਹੋਏ ਵਿਦਿਆਰਥੀਆਂ ਦੇ ਮਾਪਿਆਂ ਦਾ ਅਤੇ ਆਏ ਹੋਏ ਹੋਰ ਮਹਿਮਾਨਾਂ ਦਾ  ਤਹਿ ਦਿਲੋਂ ਧੰਨਵਾਦ ਅਤੇ  ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕੀਤੀ । ਇਸ ਮੌਕੇ ਤੇ ਸਕੂਲ ਦੇ ਸਮੂਹ ਸਟਾਫ ਮੈਂਬਰਾਂ ਸਮੇਤ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੇ  ਮਾਪੇ ਵੀ ਹਾਜ਼ਰ ਸਨ।

Leave a Reply

Your email address will not be published. Required fields are marked *